- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਚੀਮਾ ਨੇ ਪਿੰਡਾਂ ਦੇ ਵਿਕਾਸ ਲਈ ਇਕ ਕਰੋੜ 18 ਲੱਖ ਦੇ ਚੈੱਕ ਵੰਡੇ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਹਲਕਾ ਅੰਦਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਲਿਆਉਣ ਲਈ ਪਿੰਡਾਂ ਦੇ ਸਰਪੰਚਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ ਜਾ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਹਲਕਾ ਦਿੜਬਾ ਦੇ ਛੇ ਪਿੰਡਾਂ ਨੂੰ ਇੱਕ ਕਰੋੜ 18 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਕੇ ਕੰਮ ਨੂੰ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨਗਰ ਆਬਾਦੀ ਹਰਿਆਊ ਨੂੰ 20 ਲੱਖ, ਸੰਗਤਪੁਰਾ ਨੂੰ ਤਿੰਨ ਲੱਖ, ਰਟੋਲਾਂ ਨੂੰ 40 ਲੱਖ ਸੂਲਰ ਘਰਾਟ ਨੂੰ 40 ਲੱਖ ਅਤੇ ਰਾਮਪੁਰ ਗੁੱਜਰਾਂ ਨੂੰ 15 ਲੱਖ ਦੇ ਚੈੱਕ ਵੰਡੇ ਗਏ। ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ। ਪੰਜਾਬ ਅੰਦਰ ਦਿੜਬਾ ਹਲਕੇ ਦੇ ਵਿਕਾਸ ਨੂੰ ਇੱਕ ਨਮੂਨੇ ਦੇ ਤੌਰ ’ਤੇ ਪੇਸ਼ ਕੀਤਾ ਜਾ ਰਿਹਾ ਹੈ। ਹਰ ਪਿੰਡ ਨੂੰ ਪੱਕੀ ਸੜਕ ਨਾਲ ਜੋੜਿਆ ਗਿਆ ਹੈ ਹੈ ਅਤੇ ਹਰ ਤੀਸਰੇ ਪਿੰਡ ਦੇ ਵਿੱਚ ਇੱਕ ਸ਼ਾਨਦਾਰ ਸਟੇਡੀਅਮ ਬਣਾਇਆ ਗਿਆ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਤੋੜ ਕੇ ਖੇਡਾਂ ਵੱਲ ਜੋੜਨ ਦੀ ਪੰਜਾਬ ਸਰਕਾਰ ਦੀ ਕੋਸ਼ਿਸ਼ ਸਫਲ ਹੁੰਦੀ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਜੋ ਕੰਮ ਪਿਛਲੇ 70 ਸਾਲਾਂ ਵਿੱਚ ਨਹੀਂ ਹੋਏ ਉਹ ਸਾਢੇ ਚਾਰ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਕੇ ਵਿਖਾਏ ਹਨ। ਉਨ੍ਹਾਂ ਸਰਪੰਚਾਂ ਤੇ ਸਬੰਧਤ ਮਹਿਕਮਿਆਂ ਨੂੰ ਵੀ ਹਦਾਇਤ ਕੀਤੀ ਕਿ ਪੈਸੇ ਦੀ ਕਿਸੇ ਵੀ ਤਰ੍ਹਾਂ ਦੁਰਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਸਹੀ ਵਰਤੋਂ ਦੇ ਪੈਸਾ ਵਰਤਿਆ ਜਾਵੇ ਅਤੇ ਜੇਕਰ ਹੋਰ ਵੀ ਲੋੜ ਪਈ ਤਾਂ ਪੰਜਾਬ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਇਆ ਜਾਵੇਗਾ। ਕਿਸਾਨਾਂ ਦੇ ਖੇਤਾਂ ਨੂੰ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਕੰਮ ਵੀ ਆਮ ਆਦਮੀ ਪਾਰਟੀ ਨੇ ਕੀਤਾ ਹੈ ਇਸ ਦੇ ਨਾਲ ਹੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਦੀ ਮਾਫ ਕਰਕੇ 90 ਫੀਸਦੀ ਲੋਕਾਂ ਦਾ ਬਿਲ ਮਾਫ ਕੀਤਾ। ਇਸ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਰਾਹਤ ਮਹਿਸੂਸ ਹੋਈ ਹੈ। ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਦੋ ਵਾਰ ਉਹਨਾਂ ਦੇ ਖਾਤੇ ਦੇ ਵਿੱਚ ਤਿੰਨ ਹਜਾਰ ਹਜਾਰ ਅਤੇ 4500 ਪਾਇਆ ਜਾ ਚੁੱਕਾ ਹੈ।
ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੋਲਰ ਕਾਠ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਹਾਜ਼ਰ ਸਨ।