- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਚੀਮਾ ਗੁਰਦੁਆਰਾ ਬਾਬਾ ਬੈਰਸਿਆਣਾ ਸਾਹਿਬ ਹੋਏ ਨਤਮਸਤਕ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜਬਾ ਦੇ ਵੱਖ-ਵੱਖ ਧਾਰਮਿਕ ਸਥਾਨਾਂ ਨਤਮਸਤਕ ਹੋਏ ਅਤੇ ਰੋਸ਼ਨੀਆਂ ਦੇ ਇਸ਼ਤਿਹਾਰ ਵਿੱਚ ਦੀਵੇ ਵੀ ਜਗਾਏ ਗਏ। ਉਨਾਂ ਵੱਲੋਂ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਪਹੁੰਚ ਕੇ ਅਮਨ ਸ਼ਾਂਤੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਦੀਵੇ ਵੀ ਜਗਾਏ। ਉਸ ਉਪਰੰਤ ਦਰਬਾਰ ਸਾਹਿਬ ਵਿੱਚ ਨਮਸਤਕ ਹੋਏ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਖੜ੍ਹ ਕੇ ਸੰਗਤ ਦੀ ਭਲਾਈ ਲਈ ਅਰਦਾਸ ਵੀ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜਨਤਾ ਜਨਾਰਦਨ ਗਊਸ਼ਾਲਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਪਹੁੰਚੇ। ਉਨਾਂ ਵੱਲੋਂ ਦਿਵਾਲੀ ਦੇ ਮੌਕੇ ਗਊਆਂ ਨੂੰ ਗੁੜ ਦੀ ਪੇੜੀ ਦੇ ਕੇ ਗਊ ਧਨ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗਊਆਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ। ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਕਰ ਰਹੇ ਹਨ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਅਜੇ ਸਿੰਗਲਾ, ਪ੍ਰਦੀਪ ਕੁਮਾਰ ਹਾਜ਼ਰ ਸਨ।