- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਅੰਦਰ ਇਸ ਸਮੇਂ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਲਈ ਪੰਜਾਬ ਸਰਕਾਰ ਕਾਮਯਾਬ ਹੋਈ ਹੈ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਹਲਕਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਿਨਾਂ ਕਿਸੇ ਰਾਜਨੀਤਿਕ ਭੇਦ ਭਾਵ ਦੇ ਗਰਾਂਟਾਂ ਵੰਡੀਆਂ ਹਨ ਅਤੇ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ। ਉਹ ਦਿੜਬਾ ਵਿਖੇ ਹਲਕੇ ਦੀਆਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ ਸਨ ਅਤੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈਆਂ ਨੂੰ ਮੌਕੇ 'ਤੇ ਹੱਲ ਕੀਤਾ ਅਤੇ ਕਈ ਮੁਸ਼ਕਲਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਵੱਲੋਂ ਜੋ ਵਿਕਾਸ ਕਾਰਜ ਨਹੀਂ ਕੀਤੇ ਗਏ ਜਿਹੜੇ ਕਿ ਕਰਨੇ ਚਾਹੀਦੇ ਸੀ ਉਹ ਉਨ੍ਹਾਂ ਦੀਆਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਗਏ ਹਨ।
ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਅੰਦਰ ਇਸ ਸਮੇਂ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਲਈ ਪੰਜਾਬ ਸਰਕਾਰ ਕਾਮਯਾਬ ਹੋਈ ਹੈ, ਜਿਸ ਨਾਲ ਇਸ ਵਾਰ 800 ਦੇ ਕਰੀਬ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਪਹਿਲਾਂ ਜੇਈਈ ਪ੍ਰੀਖਿਆ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਅੰਦਰ ਵੀ ਪੰਜਾਬ ਦੇ ਬਹੁਤ ਸਾਰੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਹੈ। ਜਿਸ ਨਾਲ ਆਧੀਨਿਕ ਸਹੂਲਤਾਂ ਨਾਲ ਹਸਪਤਾਲਾਂ ਨੂੰ ਲੈਸ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਸਿਹਤ ਸੰਭਾਲ ਦੇ ਲਈ 10 ਲੱਖ ਦਾ ਬੀਮਾ ਯੋਜਨਾ ਜਾਰੀ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੇ ਲੋਕ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ। ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਅਤੇ ਉਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਅੰਦਰ 6000 ਦੇ ਕਰੀਬ ਸਟੇਡੀਅਮ ਬਣਾਏ ਜਾ ਚੁੱਕੇ ਹਨ ਅਤੇ ਕਈ ਪਿੰਡਾਂ ਵਿੱਚ ਸਟੇਡੀਅਮ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਕਈਆਂ ਦੇ ਵਿੱਚ ਕੰਮ ਜੋਰਾਂ ਉੱਤੇ ਚੱਲ ਰਿਹਾ ਹੈ।
ਇਸ ਨਾਲ ਖੇਡਾਂ ਨੂੰ ਉਚਾ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਵੀ ਕਰਵਾ ਰਹੀ ਹੈ ਜਿਸ ਨਾਲ ਪਿੰਡਾਂ ਵਿੱਚ ਖਿਡਾਰੀਆਂ ਦੀ ਕਲਾ ਨੂੰ ਨਿਖਾਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀ ਕਲੇਸ਼ ਬਾਰੇ ਪੁੱਛੇ ਗਏ ਸਵਾਲ ਉੱਤੇ ਚੀਮਾ ਨੇ ਕਿਹਾ ਕਿ ਬੇਸ਼ੱਕ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ ਪਰ ਫਿਰ ਵੀ ਇਹ ਲੱਗ ਰਿਹਾ ਹੈ ਕਿ ਉਹ ਪੰਜਾਬ ਦੇ ਭਲੇ ਲਈ ਲੜਨ ਦੀ ਬਜਾਏ ਆਪਸ ਵਿੱਚ ਕੁਰਸੀ ਪ੍ਰਾਪਤ ਕਰਨ ਦੀ ਲੜਾਈ ਹੀ ਲੜ ਰਹੇ ਹਨ।