- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਤੇ ਗ੍ਰੰਥੀ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਮਨਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਜੀ ਨੇ ਸੰਗਤਾਂ ਨੂੰ ਪਾਵਨ ਇਤਿਹਾਸ ਤੋਂ ਜਾਣੂੰ ਕਰਵਾਇਆ ਅਤੇ ਅਰਦਾਸ ਬੇਨਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਜੀ ਨੇ ਕੀਤੀ । ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ ਅਤੇ ਸਮੁੱਚੇ ਪਹੁੰਚੇ ਗ੍ਰੰਥੀ ਰਾਗੀ ਪ੍ਰਚਾਰਕਾਂ ਨੂੰ ਸੰਬੋਧਨ ਕਰਦਿਆ ਕਿਹਾ ਕੇ ਜੋ ਵੀ ਮੁਸ਼ਕਿਲਾਂ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਹਨ ਉਹਨਾਂ ਨੂੰ ਪਹਿਲ ਦੇ ਅਧਾਰ ’ਤੇ ਵਿਚਾਰ ਕੇ ਹੱਲ ਕੀਤਾ ਜਾਵੇਗਾ ।
ਅਖੀਰ ਵਿਚ ਕੌਮੀ ਪ੍ਰਧਾਨ ਭਾਈ ਜਗਮੇਲ ਸਿੰਘ ਛਾਜਲਾ ਨੇ ਆਈਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਕਤ ਸਭਾ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ।ਇਸ ਮੌਕੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ‘ਇੰਦਰਮੋਹਨ ਸਿੰਘ ਲਖਮੀਰਵਾਲਾ’ ਗੁਰਲਾਲ ਸਿੰਘ ਫਤਹਿਗੜ੍ਹ ਅਤੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੁਨਾਮ, ਗੁਰਪ੍ਰੀਤ ਸਿੰਘ ਝੱਬਰ ,ਬਾਬਾ ਪਰਮਜੀਤ ਸਿੰਘ ਜੀ ਮਾਨਸਾ ਤੋਂ ਇਲਾਵਾ ਸਭਾ ਦੇ ਅਹੁਦੇਦਾਰ ਭਾਈ ਅਵਤਾਰ ਸਿੰਘ, ਸਵਰਨ ਸਿੰਘ, ਸਤਿਨਾਮ ਸਿੰਘ, ਗੁਰਪ੍ਰੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਬੀਬੀ ਗੁਰਪ੍ਰੀਤ ਕੌਰ, ਅਨਮੋਲ ਸਿੰਘ,ਬੀਬੀ ਗੁਰਪ੍ਰੀਤ ਕੌਰ ਖਾਲਸਾ, ਰਾਜੂ ਸਿੰਘ, ਅਮਨ ਸਿੰਘ, ਨਿਰਮਲ ਸਿੰਘ, ਗੁਲਾਬ ਸਿੰਘ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ ਰਾਗੀ, ਸੁਖਵਿੰਦਰ ਸਿੰਘ, ਜਗਸੀਰ ਸਿੰਘ ਖੱਤਰੀਵਾਲਾ, ਗੁਰਤੇਜ ਸਿੰਘ ਖਡਿਆਲ, ਦਲਜੀਤ ਸਿੰਘ ਭਵਾਨੀਗੜ੍ਹ, ਕਰਨੈਲ ਸਿੰਘ, ਹਰਮੰਦਰ ਸਿੰਘ ਕਨੈਡਾ, ਆਗਿਆਪਾਲ ਸਿੰਘ, ਹਾਕਮ ਸਿੰਘ ਹਰਿਆਣਾ, ਮਹਿੰਦਰ ਸਿੰਘ ਯੂਕੇ ਆਦਿ ਹਾਜ਼ਰ ਸਨ।