
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁੰਡਾਗਰਦੀ ਕਰਨ ਵਾਲੇ 5 ਕਾਬੂ, ਹਥਿਆਰ ਬਰਾਮਦ

ਦੇਸੀ ਕੱਟਾ ਤੇ ਮੋਟਰਸਾਈਕਲ ਬਰਾਮਦ
ਪੰਜ ਨੌਜਵਾਨਾਂ ’ਚੋਂ ਤਿੰਨ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕੇਸ
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ,
ਸੰਗਰੂਰ : ਪਿਛਲੇ ਦਿਨੀ ਸੰਗਰੂਰ ਵਿੱਚ ਸ਼ਰੇਆਮ ਗੁੰਡਾਗਰਦੀ ਕਰਨ ਮਗਰੋਂ ਬਿਹਾਰ ਭੱਜਣ ਵਾਲੇ ਪੰਜ ਨੌਜਵਾਨਾਂ ਨੂੰ ਪੁਲਿਸ ਨੇ 24 ਘੰਟਿਆਂ ਵਿੱਚ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਇੱਕ ਦੇਸੀ ਕੱਟਾ 315 ਬੋਰ, ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਉਕਤ ਪੰਜਾਂ ਨੌਜਵਾਨਾਂ ਵਿੱਚੋ 3 ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲੇ ਦਰਜ ਹਨ।
ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 25 ਅਗਸਤ ਨੂੰ ਸੋਸ਼ਲ ਮੀਡੀਆ ਤੇ ਇੱਕ ਵੀਡਿਓ ਵਾਈਰਲ ਹੋਈ ਸੀ। ਜਿਸ ਵਿੱਚ ਹਰੀਪੁਰਾ ਸਾਈਡ ਢਿੱਲੋ ਪੈਟਰੋਲ ਪੰਪ ਨਜ਼ਦੀਕ ਦੋ ਗੁੱਟਾਂ ਵਿਚਕਾਰ ਲੜਾਈ ਝਗੜਾ ਹੋ ਰਿਹਾ ਸੀ ਅਤੇ ਇਕ ਅਣਪਛਾਤੇ ਵਿਅਕਤੀ ਨੇ ਪਿਸਟਲ ਕੱਢਕੇ ਗੱਡੀ ਸਵਾਰ ਵਿਅਕਤੀਆਂ ਵੱਲ ਫਾਈਰ ਮਾਰਦਾ ਵਿਖਾਈ ਦਿੱਤਾ ਸੀ, ਇਹ ਫਾਇਰ ਗੱਡੀ ਤੇ ਵੱਜਾ ਸੀ। ਦੋਵੇ ਗੁੱਟ ਆਪਸ ਵਿੱਚ ਭਿੜ ਗਏ ਅਤੇ ਬਾਅਦ ਵਿੱਚ ਮੌਕੇ ਤੋਂ ਫ਼ਰਾਰ ਹੋ ਗਏ। ਵੀਡਿਓ ਵਾਈਰਲ ਹੋਣ ਮਗਰੋ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ। ਇਸ ਪੜਤਾਲ ਦੌਰਾਨ ਪੁਲਿਸ ਨੇ ਬੰਟੀ ਵਾਸੀ ਘੁਮਿਆਰ ਬਸਤੀ ਸੰਗਰੂਰ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਥਾਣਾ ਸਿਟੀ ਵਿੱਚ ਦਰਜ ਕੀਤਾ ਸੀ।
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਐੱਸਪੀ (ਡੀ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿੱਚ ਡੀਐੱਸਸੀ (ਡੀ) ਸੁਖਦੇਵ ਸਿੰਘ, ਡੀਐੱਸਪੀ (ਆਰ) ਦਲਵੀਰ ਸਿੰਘ, ਸੀਆਈਏ ਇੰਚਾਰਜ ਸੰਦੀਪ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਮਨਪ੍ਰੀਤ ਸਿੰਘ ਦੀਆਂ ਟੀਮਾਂ ਨੇ 24 ਘੰਟਿਆਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ ਬੰਟੀ, ਗੁਰਪ੍ਰੀਤ ਸਿੰਘ ਉਰਫ ਖੁਰਪਾ, ਅੰਸ਼ ਕੁਮਾਰ, ਸੁਮਿਤ ਕੁਮਾਰ ਵਾਸੀ ਸੰਗਰੂਰ ਨੂੰ 24 ਘੰਟਿਆਂ ਵਿੱਚ 1300 ਕਿੱਲੋਮੀਟਰ ਦੂਰ ਬਿਹਾਰ ਤੋ ਗ੍ਰਿਫ਼ਤਾਰ ਕਰਕੇ ਲਿਆਂਦਾ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤਿਆਂ ਦੇਸੀ ਕੱਟਾ 315 ਬੋਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਇਨ੍ਹਾਂ ਮੰਨਿਆਂ ਕਿ ਇਸ ਵਾਰਦਾਤ ਵਿੱਚ ਉਨ੍ਹਾਂ ਨਾਲ ਰਾਹੁਲ ਸਿੰਘ ਉਰਫ ਦਮਨ ਵਾਸੀ ਸੰਗਰੂਰ ਵੀ ਸ਼ਾਮਿਲ ਸੀ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਦੋਵਾਂ ਗੁੱਟਾਂ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਦੋਵਾਂ ਧਿਰਾਂ ਇੱਕ ਦੂਜੇ ਤੇ ਮਾਰੂ ਹਥਿਆਰਾਂ ਦਾ ਇਸਤੇਮਾਲ ਕਰਦੇ ਸਨ। ਇਸੇ ਕਾਰਨ ਦੋਵਾਂ ਵਿੱਚੋਂ ਕਿਸੇ ਨੇ ਪੁਲਿਸ ਨੇ ਇਤਲਾਹ ਨਾ ਦਿੱਤੀ। ਇਸ ਕਰਕੇ ਦੂਜੀ ਧਿਰ ਦੇ ਵੀ ਚਾਰ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।