ਭਿਆਨਕ ਅੱਗ ਦਾ ਕਹਿਰ : ਪੰਜ ਦੁਕਾਨਾਂ ਸੜ ਕੇ ਹੋਈਆਂ ਸੁਆਹ, ਲੱਖਾਂ ਦਾ ਨੁਕਸਾਨ
ਸ਼ਹਿਰ ਦੇ ਬੱਸ ਸਟੈਂਡ ਵਿੱਚ ਸਥਿਤ ਪੰਜ ਦੁਕਾਨਾਂ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਅਤੇ ਦੁਕਾਨਾਂ ਸੜਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਦੁਕਾਨਦਾਰ ਮੁਹੰਮਦ ਸਲੀਮ, ਮੁਹੰਮਦ ਇਰਫਾਨ, ਮੁਹੰਮਦ ਜਮੀਲ, ਮੁਹੰਮਦ ਯਾਮੀਨ ਅਤੇ ਮੁਹੰਮਦ ਯੂਨਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
Publish Date: Fri, 16 Jan 2026 12:07 PM (IST)
Updated Date: Fri, 16 Jan 2026 12:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ। ਸ਼ਹਿਰ ਦੇ ਬੱਸ ਸਟੈਂਡ ਵਿੱਚ ਸਥਿਤ ਪੰਜ ਦੁਕਾਨਾਂ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਅਤੇ ਦੁਕਾਨਾਂ ਸੜਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਦੁਕਾਨਦਾਰ ਮੁਹੰਮਦ ਸਲੀਮ, ਮੁਹੰਮਦ ਇਰਫਾਨ, ਮੁਹੰਮਦ ਜਮੀਲ, ਮੁਹੰਮਦ ਯਾਮੀਨ ਅਤੇ ਮੁਹੰਮਦ ਯੂਨਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸੀਜ਼ਨ ਦੇ ਮੱਦੇਨਜ਼ਰ ਗਰਮ ਕੱਪੜਾ ਅਤੇ ਹੋਰ ਸਮਾਨ ਦੁਕਾਨ ਵਿੱਚ ਪਾਇਆ ਹੋਇਆ ਸੀ ਜੋ ਕਿ ਭਿਆਨਕ ਅੱਗ ਲੱਗਣ ਕਾਰਨ ਉਸਦੀ ਭੇਟ ਚੜ੍ਹ ਗਿਆ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪੁੱਜ ਗਈਆਂ, ਪਰ ਉਦੋਂ ਤੱਕ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਉਨ੍ਹਾਂ ਕਿਹਾ ਕਿ ਅੱਗ ਬੁਝਾਊ ਦਸਤੇ ਵਲੋਂ ਵੀ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਅੱਗ ਐਨੀ ਭਿਆਨਕ ਸੀ ਕਿ ਉਸ ’ਤੇ ਸਮਾਂ ਰਹਿੰਦਿਆਂ ਕਾਬੂ ਨਾ ਪਾਇਆ ਜਾ ਸਕਿਆ। ਉਨ੍ਹਾਂ ਦੱਸਿਆ ਕਿ ਕਿ ਉਨ੍ਹਾਂ ਦੀਆਂ ਦੁਕਾਨਾਂ ਉੱਪਰ ਦੀ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਿਆ ਹੋਇਆ ਹੈ। ਜਿਹਨਾਂ ਦੀ ਵਾਈਰਿੰਗ ਸਹੀ ਨਹੀਂ ਹੈ ਅਤੇ ਇੱਥੇ ਅਕਸਰ ਹੀ ਸ਼ਾਰਟ ਸਰਕਟ ਹੁੰਦਾ ਰਹਿੰਦਾ ਹੈ।
ਦੁਕਾਨਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਦੇ ਚੁੱਲੇ ਆਪਣੀਆਂ ਦੁਕਾਨਾਂ ਵਿਚ ਕਾਰੋਬਾਰ ਕਰਕੇ ਹੀ ਚਲਾਉਂਦੇ ਸਨ ਪਰ ਅੱਗ ਲੱਗਣ ਕਾਰਨ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਲਈ ਉਹਨਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਦੂਜੇ ਪਾਸੇ, ਪਾਵਰਕਾਮ ਦੇ ਐਕਸੀਅਨ ਹਰਵਿੰਦਰ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋ ਇਸਦੀ ਜਾਂਚ ਕੀਤੀ ਜਾਵੇਗੀ ਕਿ ਆਖਿਰ ਅੱਗ ਲੱਗਣ ਦਾ ਕੀ ਕਾਰਨ ਰਿਹਾ।