
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਰਾਲੀ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ

ਕਿਸਾਨਾਂਨੂੰ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਤੇ ਮਸ਼ੀਨਰੀ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ
-ਕਣਕ ਦੀ ਫਸਲ ਨੂੰ ਲੱਗਣ ਵਾਲੇ ਰੋਗਾਂ ਤੇ ਉਨ੍ਹਾਂ ਦੇ ਪ੍ਰਬੰਧਨ ਬਾਰੇ ਕੀਤਾ ਜਾਗਰੂਕ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘਨੌੜ ਜੱਟਾਂ, ਬਲਾਕ ਦਿੜ੍ਹਬਾ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਅਭਿਆਸਾਂ ਤੋਂ ਜਾਣੂ ਕਰਵਾਉਣ ਲਈ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੁੱਲ 25 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਮਸ਼ੀਨਰੀ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆਂ ਡਾ: ਮਨਦੀਪ ਸਿੰਘ, ਇੰਚਾਰਜ, ਪੀਏਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨਾਲ ਵਾਤਾਵਰਣ ਅਤੇ ਮਿੱਟੀ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਸਿਖਲਾਈ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਖੇਤ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਸਥਾਰਪੂਵਕ ਜਾਣਕਾਰੀ ਦਿੱਤੀ।
ਡਾ: ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਬਿਜਾਈ ਦੇ ਸੁਧਰੇ ਕਾਸ਼ਤਕਾਰੀ ਢੰਗਾਂ, ਨਦੀਨ ਪ੍ਰਬੰਧਨ ਅਤੇ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਡਾ: ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਵਿੱਚ ਬੀਜੀ ਜਾਣ ਵਾਲੀ ਕਣਕ ਦੇ ਬੀਜ ਦੀ ਸੋਧ ਅਤੇ ਕਣਕ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਦੇ ਨਾਲ-ਨਾਲ ਕਣਕ ਦੀ ਫਸਲ ਨੂੰ ਲੱਗਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।