ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਕੰਮਕਾਜ ਰੱਖਿਆ ਠੱਪ ਫ਼ਦਰ ਕੇਂਦਰ ਦੇ ਮੁਲਾਜ਼ਮਾਂ ਨੇ ਹੜ੍ਹਤਾਲ ਕਰਕੇ ਕੰਮਕਾਜ ਰੱਖਿਆ ਠੱਪ
Publish Date: Wed, 19 Aug 2026 06:52 PM (IST)
Updated Date: Thu, 20 Aug 2026 04:01 AM (IST)
ਕੈਪਸ਼ਨ: ਫ਼ਰਦ ਕੇਂਦਰ ’ਚ ਖਾਲੀ ਪਈਆਂ ਕੁਰਸੀਆਂ। ਨਵਦੀਪ ਸੇਖਾ, ਪੰਜਾਬੀ ਜਾਗਰਣ ਬਰਨਾਲਾ : ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਸੂਬਾ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਕਰਦਿਆਂ ਆਪਣਾ ਕੰਮਕਾਜ ਬੰਦ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਕੁਲਦੀਪ ਕੁਮਾਰ, ਬਲਦੇਵ ਸਿੰਘ, ਵੀਰਪਾਲ ਕੌਰ, ਕੰਵਰਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਤੇ ਲੱਖੀ ਆਦਿ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕਰਦੇ ਆ ਰਹੇ ਹਨ। । ਐਸੋਸੀਏਸ਼ਨ ਅਨੁਸਾਰ ਆਪਰੇਟਰ ਸਾਲ 2007 ਤੋਂ ਪੰਜਾਬ ਦੇ ਵੱਖ-ਵੱਖ ਫਰਦ ਕੇਂਦਰਾਂ ’ਚ ਇਮਾਨਦਾਰੀ ਨਾਲ ਸੇਵਾਵਾਂ ਨਿਭਾ ਰਹੇ ਹਨ। ਮੁੱਖ ਮੰਗਾਂ ’ਚ ਆਪਰੇਟਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ’ਚ ਸ਼ਾਮਲ ਕਰਨਾ, ਡੀ.ਸੀ. ਰੇਟ ਕੈਟਾਗਿਰੀ-C ਅਧੀਨ ਪੇ-ਸਕੇਲ, ਬਕਾਇਆ ਰਾਸ਼ੀ ਜਾਰੀ ਕਰਨਾ ਅਤੇ ਡਾਟਾ ਪਰਸੋਨਲ ਵਿਭਾਗ ਨੂੰ ਭੇਜਣਾ ਸ਼ਾਮਲ ਹੈ। ਇਸ ਤੋਂ ਇਲਾਵਾ ਓਵਰਟਾਈਮ ਮਿਹਨਤਾਨਾ, ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਸਰਕਾਰ ਅਧੀਨ ਸਿੱਧਾ ਕੰਟਰੈਕਟ, ਬੀਮਾ, ਸਰਕਾਰੀ ਛੁੱਟੀਆਂ, 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਅਨੁਸਾਰ ਤਨਖਾਹ ਦੀ ਮੰਗ ਕੀਤੀ ਗਈ ਹੈ। ਮੰਗਾਂ ਨਾ ਮੰਨੇ ਜਾਣ ’ਤੇ ਐਸੋਸੀਏਸ਼ਨ ਵੱਲੋਂ ਸ਼ਾਂਤਮਈ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 19 ਅਗਸਤ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ’ਚ ਲਗਾਤਾਰ ਮੋਰਚਾ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਫ਼ਰਦ ਕੇਂਦਰ ਦੇ ਮੁਲਾਜ਼ਮਾ ਦੀ ਹੜਤਾਲ ਕਾਰਨ ਕੰਮਕਾਜ ਠੱਪ ਰਿਹਾ ਤੇ ਲੋਕਾਂ ਨੂੰ ਕਾਫ਼ੀ ਜਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।