ਮੁਕੇਸ਼ ਸਿੰਗਲਾ, ਭਵਾਨੀਗੜ੍ਹ :

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਦੇ ਸਬੰਧ ਵਿੱਚ ਪਾਵਰਕੌਮ ਦੇ ਦਫ਼ਤਰ ਵਿਖੇ ਨਾਅਰੇਬਾਜ਼ੀ ਕਰਦਿਆਂ ਮੰਗ ਪੱਤਰ ਐੱਸਡੀਓ ਨੂੰ ਸੌਪਿਆ।

ਇਸ ਮੌਕੇ 'ਤੇ ਕਿਸਾਨ ਆਗੂ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਰਪਲੱਸ ਬਿਜਲੀ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ।

ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਵਿਰੋਧੀ ਬਿਜਲੀ ਸੋਧ ਬਿੱਲ ਰੱਦ ਕਰਨ, ਝੋਨੇ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਰੋਜ਼ਾਨਾ ਦੇਣ, ਬਿਨਾਂ ਟਿਊਬਵੈੱਲ ਕੁਨੈਕਸ਼ਨਾਂ ਵਾਲੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਲਈ ਆਰਜੀ ਕੁਨੈਕਸ਼ਨ ਦੇਣ, ਡੀਜਲ ਨਾਲ ਚਲਦੇ ਟਿਊਬਵੈਲਾਂ ਲਈ ਡੀਜਲ 'ਤੇ 50 ਫ਼ੀਸਦੀ ਸਬਸਿਡੀ ਦੇਣ, ਓਵਰਲੋਡ ਚੱਲ ਰਹੇ ਟਿਊਬਵੈਲਾਂ ਦਾ ਲੋਡ ਵਧਾਉਣ, ਬਿਜਲੀ ਦੇ ਕੰਮਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ, ਝੋਨੇ ਦੇ ਸੀਜਨ ਦੌਰਾਨ ਬਿਜਲੀ ਕਾਮਿਆਂ ਦੀਆਂ ਆਰਜੀ ਪੋਸ਼ਟਾਂ ਭਰਨ ਆਦਿ ਦੀ ਮੰਗ ਕੀਤੀ।

ਇਸ ਮੌਕੇ ਬੁੱਧ ਸਿੰਘ ਬਾਲਦ ਖ਼ੁਰਦ, ਮਹਿਮਾ ਸਿੰਘ ਬਟਰਿਆਣਾ, ਮੁਖਤਿਆਰ ਸਿੰਘ ਬਲਿਆਲ, ਜਰਨੈਲ ਸਿੰਘ, ਰਣਧੀਰ ਸਿੰਘ ਭੱਟੀਵਾਲ, ਕੇਵਲ ਸਿੰਘ ਮਾਝੀ, ਸੁਖਦੇਵ ਸਿੰਘ ਘਰਾਚੋਂ, ਨਛੱਤਰ ਸਿੰਘ ਝਨੇੜੀ, ਸਤਨਾਮ ਸਿੰਘ ਫਤਿਹਗੜ੍ਹ ਵੀ ਹਾਜ਼ਰ ਸਨ।