ਮਜ਼ਦੂਰ ਦੀ ਲਾਸ਼ ਦਾ ਜਬਰੀ ਸਸਕਾਰ ਜੰਗਲ ਰਾਜ: ਉਗਰਾਹਾਂ ਮਜ਼ਦੂਰ ਦੀ ਲਾਸ਼ ਦਾ ਜਬਰੀ ਸਸਕਾਰ ਜੰਗਲ ਰਾਜ: ਉਗਰਾਹਾਂ
Publish Date: Mon, 05 Oct 2026 03:37 PM (IST)
Updated Date: Tue, 06 Oct 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਕਨੋਈ ਦੇ ਨੌਜਵਾਨ ਮਜ਼ਦੂਰ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਸਾੜੀ ਗਈ। ਜਥੇਬੰਦੀ ਦੇ ਆਗੂਆਂ ਨੇ ਪੁਲਿਸ ’ਤੇ ਮ੍ਰਿਤਕ ਦੇ ਮਾਪਿਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਕੇ ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਸੰਸਕਾਰ ਕਰਵਾਉਣ ਦੇ ਦੋਸ਼ ਲਾਏ। ਬਲਾਕ ਆਗੂ ਜਸਬੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਹਰਜਿੰਦਰ ਸਿੰਘ ਘਰਾਚੋਂ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਕਨੋਈ ਦੇ ਨੌਜਵਾਨ ਮਜ਼ਦੂਰ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰ ਨਾਲ ਹੋਏ ਕਥਿਤ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸੰਗਰੂਰ ਪੁਲਿਸ ਵੱਲੋਂ ਮ੍ਰਿਤਕ ਦਾ ਸਸਕਾਰ ਉਸ ਦੇ ਜੱਦੀ ਪਿੰਡ ਕਨੋਈ ਵਿੱਚ ਕਰਨ ਦੀ ਬਜਾਏ ਸੰਗਰੂਰ ਦੇ ਉਬਾਵਾਲ ਰੋਡ ਸਥਿਤ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਸਕਾਰ ਮੌਕੇ ਮ੍ਰਿਤਕ ਦਾ ਕੋਈ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਮੌਜੂਦ ਨਹੀਂ ਸੀ। ਉਨ੍ਹਾਂ ਇਸ ਕਾਰਵਾਈ ਨੂੰ ਪਰਿਵਾਰ ਦੇ ਹੱਕਾਂ ਨਾਲ ਧੱਕਾ ਕਰਾਰ ਦਿੰਦਿਆਂ ਕਿਹਾ ਕਿ ਇਹ ਸਰਕਾਰ ਅਤੇ ਪੁਲਿਸ ਦੀ ਕਥਿਤ ਧੱਕੇਸ਼ਾਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਹਮਾਇਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਸਸਕਾਰ ਕਰਵਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਵਾਈ ਨੂੰ ‘ਜੰਗਲ ਰਾਜ’ ਕਰਾਰ ਦਿੰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ, ਨਾ ਕਿ ਪਰਿਵਾਰ ਦੀ ਮਰਜ਼ੀ ਦੇ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਮਜ਼ਦੂਰ ਨੂੰ ਖੁਦਕੁਸ਼ੀ ਲਈ ਕਥਿਤ ਤੌਰ ’ਤੇ ਮਜਬੂਰ ਕਰਨ ਵਾਲੇ ਪਿੰਡ ਦੇ ਸਰਪੰਚ ਅਤੇ ਉਸ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਐੱਸਸੀ-ਐੱਸਟੀ ਐਕਟ ਸਮੇਤ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਥੇਬੰਦੀ ਪਰਿਵਾਰ ਨਾਲ ਹੋਏ ਕਥਿਤ ਧੱਕੇ ਦੇ ਖ਼ਿਲਾਫ਼ ਡਟ ਕੇ ਖੜ੍ਹੀ