ਸੁਰਿੰਦਰ ਗੋਇਲ, ਸ਼ਹਿਣਾ :

ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਸ਼ਹਿਣਾ ਵਿਖੇ ਇਕਾਈ ਦੀ ਚੋਣ ਕੀਤੀ ਗਈ। ਚੋਣ 'ਚ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਬਣਾਈ ਗਈ, ਜਦ ਕਿ ਅਗਲੀ ਮੀਟਿੰਗ 'ਚ ਅਹੁਦੇਦਾਰ ਬਨਾਉਣ ਦਾ ਪ੍ਰਸਤਾਵ ਰੱਖਿਆ ਗਿਆ। ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਤੇ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਨੌਜਵਾਨ ਗੁਰਪ੍ਰਰੀਤ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ, ਜਸਵੰਤ ਸਿੰਘ, ਗੁਰਪ੍ਰਰੀਤ ਸਿੰਘ ਮਨੀ, ਭੀਮਾ ਸਿੰਘ ਮੌੜ, ਹਰਮੇਲ ਸਿੰਘ, ਗੁਰਤੇਜ ਸਿੰਘ ਮੌੜ, ਅਜਮੇਰ ਸਿੰਘ, ਗੁਰਜੀਤ ਸਿੰਘ ਜੀਤਾ, ਹਰਬੰਸ ਸਿੰਘ, ਹਰਦੀਪ ਸਿੰਘ ਨੂੰ ਕਮੇਟੀ ਮੈਂਬਰ ਲਿਆ ਗਿਆ ਹੈ।

ਇਸ ਸਮੇਂ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਪੰਡ ਸ਼ਹਿਣਾ ਦੇ ਨੌਜਵਾਨ ਸਾਡੀ ਜੱਥੇਬੰਦੀ ਨਾਲ ਜੁੜਨ ਲਈ ਅੱਗੇ ਆਏ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਨੌਜਵਾਨਾਂ ਕਿਸਾਨੀ ਸੰਘਰਸ਼ ਨਾਲੋਂ ਟੱੁਟ ਚੁੱਕੇ ਸਨ, ਜੋ ਹੁਣ ਖੇਤੀ ਬਿਲਾਂ ਦੇ ਵਿਰੋਧ 'ਚ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਇਕ ਵੱਡੀ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਲਈ ਅਸੀਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਵੀ ਇਕਜੁਟ ਹੋਈਆਂ ਹਨ, ਜਿਸ ਨਾਲ ਸੰਘਰਸ਼ ਨੂੰ ਹੋਰ ਵੀ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਜੱਥੇਬੰਦੀ ਦਾ ਨੁਮਾਇੰਦਾ ਕਿਸੇ ਵੀ ਸਿਆਸੀ ਸਟੇਜ ਨਹੀਂ ਜਾਂਦਾ ਤੇ ਕੋਈ ਵਿ ਸਿਆਸੀ ਆਗੂ ਸਾਡੀ ਸਟੇਜ 'ਤੇ ਨਹੀਂ ਆ ਸਕਦਾ।

ਇਸ ਮੌਕੇ ਗੁਰਪ੍ਰਰੀਤ ਸਿੰਘ ਗਿੱਲ, ਗੁਰਦੇਵ ਸਿੰਘ, ਵਜੀਰ ਖਾਂ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਸੁਖਵੀਰ ਸਿੰਘ ਗਿੱਲ, ਰਣਜੀਤ ਸਿੰਘ, ਨਛੱਤਰ ਸਿੰਘ ਗਿੱਲ, ਸੁਰਜੀਤ ਸਿੰਘ ਗਿੱਲ, ਸੁਖਪਾਲ ਸਿੰਘ ਸਮਰਾ, ਸਰਬਜੀਤ ਸਿੰਘ, ਅਮਿ੍ਤਪਾਲ ਗਿੱਲ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਹਾਜ਼ਰ ਸਨ।