- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸਰਪੰਚ ਸੈਂਬਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਮੋਹਤਬਰ ਆਗੂ ਭਾਜਪਾ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਜਖੇਪਲਵਾਸ ਤੋਂ ਸਾਬਕਾ ਸਰਪੰਚ ਸੈਂਬਰ ਸਿੰਘ, ਪਿੰਡ ਫਲੇੜਾ ਤੋਂ ਸਾਬਕਾ ਪੰਚ ਜਗਸੀਰ ਸਿੰਘ ਅਤੇ ਪਿੰਡ ਚੋਵਾਸ ਜਖੇਪਲ ਤੋਂ ਰੋਹੀ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਨਵੇਂ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਮਿਲ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਇਸ ਮੌਕੇ ਦਾਮਨ ਬਾਜਵਾ ਵੱਲੋਂ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਸਮੂਹ ਸਾਥੀਆਂ ਦਾ ਦਿਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਭਾਜਪਾ ਸੀਨੀਅਰ ਆਗੂ ਹਰਮਨਦੇਵ ਬਾਜਵਾ, ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਗੁਰਮੇਲ ਸਿੰਘ ਕਾਲਾ ਜਖੇਪਲ ਵੀ ਮੌਜੂਦ ਰਹੇ।