ਸੜਕ ਹਾਦਸੇ ’ਚ ਇੱਕ ਦੀ ਮੌਤ, ਚਾਰ ਜ਼ਖ਼ਮੀ
ਸੜਕ ਹਾਦਸੇ ’ਚ ਚਾਰ ਜ਼ਖ਼ਮੀ, ਇੱਕ ਦੀ ਮੌਤ
Publish Date: Wed, 21 Jan 2026 04:58 PM (IST)
Updated Date: Wed, 21 Jan 2026 05:00 PM (IST)

- ਹਾਦਸੇ ’ਚ ਕੌਂਸਲਰ ਅਮਰਜੀਤ ਸਿੰਘ ਟੀਟੂ ਵੀ ਜ਼ਖ਼ਮੀ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਇਲਾਕੇ ਵਿੱਚ ਵੱਖ-ਵੱਖ ਥਾਈ ਹੋਏ ਸੜਕ ਹਾਦਸਿਆਂ ਵਿੱਚ ਚਾਰ ਲੋਕ ਜ਼ਖ਼ਮੀ ਹੋ ਗਏ। ਜਦਕਿ ਇੱਕ ਔਰਤ ਦੀ ਦਰਦਨਾਕ ਮੌਤ ਹੋ ਗਈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿੱਥੋਂ ਦੋ ਵਿਅਕਤੀਆਂ ਨੂੰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਪਾਤੜਾ-ਜੀਦ ਤੇ ਮਮਤਾ ਰਾਣੀ ਅਤੇ ਉਸ ਦਾ ਪਤੀ ਮੰਗਤ ਰਾਏ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਸੰਗਰੂਰ ਵੱਲ ਆ ਰਹੇ ਸਨ ਕਿ ਇੱਟਾਂ ਦੀ ਭਰੀ ਟਰਾਲੀ ਦੀ ਲਪੇਟ ਵਿੱਚ ਆ ਗਏ। ਹਾਦਸੇ ਦੌਰਾਨ ਮਮਤਾ ਰਾਣੀ ਟਰਾਲੀ ਦੇ ਪਿਛਲੇ ਟਾਇਰ ਥੱਲੇ ਆ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਪਤੀ ਮੰਗਤ ਰਾਏ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸੇ ਤਰ੍ਹਾਂ ਨੈਸ਼ਨਲ ਹਾਈਵੇ ਸੰਗਰੂਰ ਪਟਿਆਲਾ ਉੱਤੇ ਅਚਾਨਕ ਗੱਡੀ ਅੱਗੇ ਮੋਟਰਸਾਈਕਲ ਸਵਾਰ ਦੇ ਆਉਣ ਕਾਰਨ ਉਨ੍ਹਾਂ ਨੂੰ ਬਚਾਉਂਦੇ ਹੋਏ ਗੱਡੀ ਖਤਾਨਾਂ ਵਿੱਚ ਜਾ ਪਲਟੀ। ਗੱਡੀ ਵਿੱਚ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਸੰਗਰੂਰ ਦੇ ਮੌਜੂਦਾ ਕੌਂਸਲਰ ਅਮਰਜੀਤ ਸਿੰਘ ਟੀਟੂ, ਡਰਾਈਵਰ ਗੁਰਪ੍ਰੀਤ ਅਤੇ ਰੋਬਿਨ ਸ਼ਾਮਲ ਸਨ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਰੋਬਿਨ ਦੀ ਹਾਲਤ ਨੂੰ ਜ਼ਿਆਦਾ ਗੰਭੀਰ ਵੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ ਗਿਆ। ਇਸੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋਵੇਂ ਸਕੇ ਭਰਾ ਸਤਨਾਮ ਸਿੰਘ ਅਤੇ ਸੱਤੀ ਸਿੰਘ ਵਾਸੀ ਭਿੰਡਰਾਂ ਨੂੰ ਵੀ ਇਲਾਜ ਲਈ ਸੜਕ ਸੁਰੱਖਿਆ ਫੋਰਸ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ।