ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀ ਕਾਬੂ
ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀ ਕਾਬੂ
Publish Date: Sun, 04 Jan 2026 04:01 PM (IST)
Updated Date: Mon, 05 Jan 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਦਸ਼ਹਿਰਾ ਗਰਾਊਂਡ ਨਜ਼ਦੀਕ ਚਾਰ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਮੀਤ ਸਿੰਘ ਗੋਪੀ ਪੁੱਤਰ ਬਲਵਿੰਦਰ ਸਿੰਘ, ਵਿਕਾਸ ਸਿੰਘ ਕਾਕੂ ਪੁੱਤਰ ਬਲਵੰਤ ਸਿੰਘ, ਕੁਲਵਿੰਦਰ ਸ਼ਰਮਾ ਪੁੱਤਰ ਭੋਲਾ ਰਾਮ, ਸੁਖਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਦਸਹਿਰਾ ਗਰਾਊਂਡ ਨਜ਼ਦੀਕ ਨਸ਼ਾ ਵੇਚਣ ਦੀ ਤਾਕ ’ਚ ਹਨ ਤਾਂ ਐੱਸਆਈ ਮਨਪ੍ਰੀਤ ਕੌਰ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਚਾਰੋਂ ਜਣਿਆਂ ਨੂੰ 37 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।