ਗੁਰਮੱਖ ਸਿੰਘ ਹਮੀਦੀ, ਮਹਿਲ ਕਲਾਂ : ਪਿੰਡ ਠੀਕਰੀਵਾਲਾ ਵਿਖੇ ਸਾਥੀ ਨਵਤੇਜ ਸਿੰਘ ਦਿਹੜ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਫਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ਼ਿਵ ਸਕਤੀ ਮਹਾਸੰਘ ਦੇ ਪ੍ਰਧਾਨ ਵਰਿੰਦਰ ਸਿੰਘ ਸਿੰਗਲਾ ਤੇ ਬਰਨਾਲਾ ਪ੍ਰਰੈੱਸ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ ਨੇ ਆਪÎਣੇ ਕਰ ਕਮਲਾ ਨਾਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਭੁੱਲਰ ਤੇ ਖ਼ਜ਼ਾਨਚੀ ਅਵਤਾਰ ਸਿੰਘ ਮਾਨ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਪ੍ਰਰੈੱਸ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ, ਮਹਾਸੰਘ ਦੇ ਪ੍ਰਧਾਨ ਵਰਿੰਦਰ ਸਿੰਗਲਾ ਤੇ ਡਾ. ਮਨਪ੍ਰਰੀਤ ਸਿੰਘ ਸਿੱਧੂ ਦਾ ਵਿਸੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਕੈਂਪ 'ਚ ਸਿਵਲ ਹਸਪਤਾਲ ਬਰਨਾਲਾ ਦੇ ਮਾਹਿਰ ਡਾ. ਮਨਪ੍ਰਰੀਤ ਸਿੰਘ ਸਿੱਧੂ ਨੇ ਆਪਣੀ ਟੀਮ ਸਮੇਤ ਪਹੁੰਚ ਕੇ 212 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੱਡੀਆ ਗਈਆਂ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਮੈਂਬਰ ਮੁਖਤਿਆਰ ਸਿੰਘ, ਬਲਦੇਵ ਸਿੰਘ ਨਹਿਲ, ਹਰਦੇਵ ਸਿੰਘ ਿਢੱਲੋਂ, ਗਿਆਨੀ ਮਹਿੰਦਰ ਸਿੰਘ, ਅਮਰਜੀਤ ਸਿੰਘ, ਮਾਸਟਰ ਜਗਤਾਰ ਸਿੰਘ ਪੱਤੀ ਸੇਖਵਾ, ਪੰਚ ਧਰਮਿੰਦਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਅਮਨਦੀਪ ਸਿੰਘ, ਮਾ. ਸੁਰਜੀਤ ਸਿੰਘ ਦਿਹੜ, ਸਰਬਜੀਤ ਕੌਰ, ਸਿਮਰਨਜੀਤ ਕੌਰ, ਦੀਪੂ ਸ਼ਰਮਾ, ਹਰਜੀਤ ਸਿੰਘ ਬਾਹੜੇ, ਆਦਿ ਤੋਂ ਇਲਾਵਾਂ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ।