ਪੀਓ ਸਟਾਫ਼ ਵੱਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Tue, 17 Mar 2026 04:06 PM (IST)
Updated Date: Wed, 18 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਕੇਸ ’ਚੋਂ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਬਰਨਾਲਾ ਦੇ ਇੰਚਾਰਜ਼ ਏਐੱਸਆਈ ਰਣ ਸਿੰਘ ਨੇ ਦੱਸਿਆ ਕਿ ਮੁਦੱਈ ਖੜਕਾ ਸਿੰਘ ਉਰਫ਼ ਸੋਨੀ ਪੁੱਤਰ ਕੁਲਵੰਤ ਸਿੰਘ ਵਾਸੀ ਸੇਖਾ ਫ਼ਾਟਕ ਸਾਉਣੀ ਮੁਹੱਲਾ ਬਰਨਾਲਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਬਰਨਾਲਾ ਵਿਖੇ ਮਨਿੰਦਰ ਸਿੰਘ ਉਰਫ਼ ਬੀਨ ਢਿੱਡਾ ਪੁੱਤਰ ਵਿਜੈ ਕੁਮਾਰ ਵਾਸੀ ਨੇੜੇ ਸ਼ਿਵ ਮੱਠ ਬਰਨਾਲਾ ਦੇ ਖਿਲਾਫ਼ ਮੁਕੱਦਮਾ ਨੰਬਰ 66 ਸਾਲ 2022 ’ਚ ਵੱਖ-ਵੱਖ ਧਰਾਵਾਂ ਤਹਿਤ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜੋ ਅਦਾਲਤੀ ਕਾਰਵਾਈ ਦੌਰਾਨ ਗੈਰ ਹਾਜ਼ਰ ਹੋ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ। ਉਨ੍ਹਾ ਦੱਸਿਆ ਕਿ ਇਸ ਮਾਮਲੇ ’ਚ ਉਕਤ ਵਿਅਕਤੀ ਨੂੰ ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਕਾਬੂ ਕਰ ਕੇ ਨਿਹਾਰਕਾ ਸਿੰਗਲਾ ਜੇਐੱਮਆਈਸੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਭੇਜਣ ਦਾ ਹੁਕਮ ਸੁਣਾਇਆ ਗਿਆ।