ਪੀਓ ਸਟਾਫ਼ ਵਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Thu, 05 Mar 2026 07:40 PM (IST)
Updated Date: Fri, 06 Mar 2026 04:12 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਇੱਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਦੇ ਇੰਚਾਰਜ਼ ਏਐਸਆਈ ਰਣ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਏਐਸਆਈ ਕੁਲਦੀਪ ਸਿੰਘ ਸੀਆਈਏ ਬਰਨਾਲਾ ਦੇ ਬਿਆਨਾਂ ਦੇ ਅਧਾਰ ’ਤੇ ਥਾਣਾ ਸਿਟੀ ਬਰਨਾਲਾ ਵਿਖੇ ਰਵੀ ਕੁਮਾਰ ਪੁੱਤਰ ਲਾਲਤਾ ਪ੍ਰਸਾਦ ਵਾਸੀ ਇਲਹਾਬਾਦ ਹਾਲ ਬਿਜਲੀ ਬੋਰਡ ਕਲੋਨੀ, ਕੁਆਟਰ ਨੰਬਰ 6, ਨੇੜੇ ਬੱਸ ਅੱਡਾ ਸੁਨਾਮ ਦੇ ਖਿਲਾਫ਼ ਮੁਕੱਦਮਾ ਨੰਬਰ 34 ਤਹਿਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਉਕਤ ਵਿਅਕਤੀ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ’ਚ ਪੇਸ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਉਕਤ ਵਿਅਕਤੀ ਗੈਰ ਹਾਜ਼ਰ ਹੋ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵਲੋ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਉਨ੍ਹਾ ਦੱਸਿਆ ਕਿ ਉਕਤ ਵਿਅਕਤੀ ਨੂੰ ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਕਾਬੂ ਕਰਕੇ ਮਾਨਯੋਗ ਬਿਕਰਮਜੀਤ ਸਿੰਘ ਦੀ ਅਦਾਲਤ ’ਚ ਪੇਸ ਕੀਤਾ। ਜਿਸ ਨੂੰ ਮਾਨਯੋਗ ਅਦਾਲਤ ਵਲੋਂ ਜਿਲ੍ਹਾ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ।