ਪੀਓ ਸਟਾਫ਼ ਵੱਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Tue, 07 Apr 2026 06:22 PM (IST)
Updated Date: Wed, 08 Apr 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਇਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਦੇ ਇੰਚਾਰਜ਼ ਏਐੱਸਆਈ ਰਣ ਸਿੰਘ ਨੇ ਦੱਸਿਆ ਕਿ ਰੇਸ਼ਮ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮੰਡੇਰਾ ਦਾ ਅਗਵਾੜ ਭਾਈਰੂਪਾ ਥਾਣਾ ਫੂਲ ਜ਼ਿਲ੍ਹਾ ਬਠਿੰਡਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 17 ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਬਰਨਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਵਿਅਕਤੀ ਨੂੰ ਕਾਬੂ ਕਰ ਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਪਰ ਅਦਾਲਤੀ ਕਾਰਵਾਈ ਦੌਰਾਨ ਉਕਤ ਵਿਅਕਤੀ ਗੈਰ ਹਾਜ਼ਰ ਹੋ ਗਿਆ। ਜਿਸ ਨੂੰ ਮਾਨਯੋਗ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ। ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਉਸ ਵਿਅਕਤੀ ਨੂੰ ਕਾਬੂ ਮਾਨਯੋਗ ਅਦਾਲਤ ’ਚ ਪੇਸ਼ ਕੀਤਾ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਿਲ੍ਹਾ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ।