ਪੀਓ ਸਟਾਫ਼ ਵੱਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Mon, 13 Apr 2026 06:41 PM (IST)
Updated Date: Tue, 14 Apr 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਇਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੀਓ ਸਟਾਫ਼ ਦੇ ਇੰਚਾਰਜ਼ ਏਐੱਸਆਈ ਰਣ ਸਿੰਘ ਨੇ ਦੱਸਿਆ ਕਿ ਮੁਦੱਈ ਵੀਰਭੱਦਰ ਸਿੰਘ ਪੁੱਤਰ ਵਿਜੈ ਸਿੰਘ ਵਾਸੀ ਨੇੜੇ ਸ਼ਿਵ ਮੱਠ ਬਰਨਾਲਾ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ਼ ਲਾਡੀ ਵਾਸੀ ਨੇੜੇ ਪਾਰਕ ਮੋਗਾ ਰੋਡ ਮੱਲੀਆਂ ਹਾਲ ਅਬਾਦ ਨਾਈਵਾਲਾ ਜ਼ਿਲ੍ਹਾ ਬਰਨਾਲਾ ਦੇ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਨੰਬਰ 113 ਦਰਜ ਕੀਤਾ ਗਿਆ। ਉਕਤ ਵਿਅਕਤੀ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਉਕਤ ਵਿਅਕਤੀ ਅਦਾਲੀ ਕਾਰਵਾਈ ਦੌਰਾਨ ਗੈਰ ਹਾਜ਼ਰ ਹੋ ਗਿਆ। ਜਿਸ ਨੂੰ ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਕਾਬੂ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਨੂੰ ਮਾਨਯੋਗ ਅਦਾਲਤ ਨੇ ਜ਼ਿਲ੍ਹਾ ਜੇਲ੍ਹ ਭੇਜਣ ਦਾ ਹੁਕਮ ਦਿੱਤਾ।