ਪੀਓ ਸਟਾਫ਼ ਵੱਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Fri, 24 Apr 2026 05:18 PM (IST)
Updated Date: Sat, 25 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਇਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੀਓ ਸਟਾਫ਼ ਦੇ ਇੰਚਾਰਜ਼ ਏਐੱਸਆਈ ਰਣ ਸਿੰਘ ਨੇ ਦੱਸਿਆ ਕਿ ਪੁਲਿਸ ਵਿਸ਼ਾਲ ਬਾਂਸਲ ਪੁੱਤਰ ਗੁਰਦੀਪ ਬਾਂਸਲ ਵਾਸੀ ਜੈਦਾ ਪੱਤੀ ਧਨੌਲਾ ਦੇ ਬਿਆਨਾਂ ਦੇ ਆਧਾਰ ’ਤੇ ਧਰਮਿੰਦਰ ਸਿੰਘ ਉਰਫ਼ ਜੱਗੀ ਰਾਮ ਪੁੱਤਰ ਮੇਲਾ ਰਾਮ ਵਾਸੀ ਬੰਗੇਹਰ ਪੱਤੀ ਧਨੌਲਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 175 ਥਾਣਾ ਧਨੌਲਾ ਵਿਖੇ ਦਰਜ ਕਰਵਾਇਆ ਗਿਆ ਸੀ। ਜਿਸ ਨੂੰ ਪੁਲਿਸ ਨੇ ਕਾਬੂ ਕਰ ਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ। ਇਸ ਦੌਰਾਨ ਉਕਤ ਵਿਅਕਤੀ ਗੈਰ ਹਾਜ਼ਰ ਹੋ ਗਿਆ। ਇਸ ਨੂੰ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਨੇ ਜ਼ਿਲ੍ਹਾ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।