ਪਵਿੱਤਰ ਸਿੰਘ, ਅਮਰਗੜ੍ਹ

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ 27 ਸਤੰਬਰ ਦੇ ਭਾਰਤ ਬੰਦ ਪੰਜਾਬ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਅਮਰਗੜ੍ਹ ਦੇ ਪਿੰਡ ਸੱਦੋਪੁਰ ਤੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਮੁਹਿੰਮ ਦੀ ਅਰੰਭਤਾ ਕਰ ਦਿੱਤੀ ਹੈ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੋ੍ਫੈਸਰ ਗੱਜਣਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੰਨੇ ਯਤਨ ਸੰਘਰਸ਼ ਨੂੰ ਅਸਫ਼ਲ ਕਰਨ ਲਈ ਕੀਤੇ ਜਾ ਰਹੇ ਹਨ ਸੰਘਰਸ਼ ਉਨਾਂ੍ਹ ਹੀ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਸੰਘਰਸ਼ ਦਾ ਸਾਥ ਕੇਵਲ ਕਿਸਾਨ ਹੀ ਨਹੀਂ ਬਲਕਿ ਹਰ ਇਕ ਵਰਗ ਵੱਲੋਂ ਦਿੱਤੇ ਜਾਣ ਨਾਲ ਇਸ ਸੰਘਰਸ਼ ਦਾ ਘੇਰਾ ਵਿਸ਼ਾਲ ਹੋਇਆ ਹੈ। ਉਨਾਂ੍ਹ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਕਿਹਾ ਕੇ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕੀਤਾ ਜਾਵੇ ਉੱਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾਈ ਬੈਠੇ ਕਿਸਾਨਾਂ ਨੂੰ ਵੀ ਸਹਿਯੋਗ ਕੀਤਾ ਜਾਵੇ । ਸੱਦੋਪੁਰ ਦੇ ਮੋਹਤਬਰ ਵਿਅਕਤੀਆਂ ਵੱਲੋਂ ਗੱਜਣ ਮਾਜਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੰਟ ਸਿੰਘ , ਜਥੇਦਾਰ ਭਰਪੂਰ ਸਿੰਘ, ਗੁਰਵਿੰਦਰ ਸਿੰਘ, ਸੋਹਣ ਖਾਨ ਸੋਨੀ, ਅਕਰਮ ਖ਼ਾਨ, ਨਵਾਬ ਖ਼ਾਨ, ਬਲਜੀਤ ਸਿੰਘ, ਗੁਰਮੀਤ ਸਿੰਘ, ਬਚਿੱਤਰ ਸਿੰਘ, ਨਜ਼ੀਰ ਸ਼ਾਹ ਹੋਰ ਵੀ ਹਾਜ਼ਰ ਸਨ ।