ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ ਤਿੰਨ ਰੋਜ਼ਾ ਬਲਾਕ ਪੱਧਰੀ ਪ੍ਰਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ ਅਤੇ ਬਲਵਿੰਦਰ ਸਿੰਘ ਘਾਬਦੀਆ ਕੋਆਡੀਨੇਟਰ ਜ਼ਿਲ੍ਹਾ ਸੰਗਰੂਰ ਨੇ ਮੁੱਖ ਮਹਿਮਾਨ ਵੱਜਂੋ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਵਰਿੰਦਰ ਪੰਨਵਾਂ ਨੇ ਬੋਲਦਿਆਂ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਦੀਆਂ ਹਨ।

ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਸਮੁੱਚੇ ਬਲਾਕ ਦੇ ਸਕੂਲਾਂ ਨੇ ਹਿੱਸਾ ਲਿਆ। ਇਨ੍ਹਾਂ ਬਲਾਕ ਪੱਧਰੀ ਪ੍ਰਰਾਇਮਰੀ ਖੇਡਾਂ ਵਿੱਚ ਬੱਚਿਆਂ ਨੇ ਕਬੱਡੀ, ਨੈਸ਼ਨਲ ਸਟਾਇਲ ਕਬੱਡੀ, ਖੋ-ਖੋ, ਰੱਸਾਕਸ਼ੀ,100, 400,600 ਮੀਟਰ ਰੇਸ, ਰਿਲੇਅ ਦੌੜ, ਸਤਰੰਜ ਅਤੇ ਫੁੱਟਬਾਲ ਦੇ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ।

ਮੁੱਖ ਮਹਿਮਾਨਾਂ ਵੱਲੋਂ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਪਾਲ ਸ਼ਰਮਾ, ਕੁਲਵਿੰਦਰ ਮਾਝਾ, ਹਰਮਨ ਨੰਬਰਦਾਰ, ਇਕਬਾਲ ਸਿੰਘ, ਜੱਜ ਬਾਲਦੀਆ, ਮਾਸਟਰ ਅਵਤਾਰ ਬਹਿਲਾ, ਰਾਜਵੀਰ ਸਿੰਘ, ਗੁਰਪ੍ਰਰੀਤ ਕੌਰ ਚੰਨੋ, ਕੁਲਦੀਪ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲਾਂ ਦੇ ਬੱਚੇ ਸ਼ਾਮਿਲ ਸਨ।