- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਗੈਂਗਸਟਰਵਾਦ, ਨਸ਼ਾ ਪੰਜਾਬ ਸਰਕਾਰ ਦੀ ਦੇਣ: ਚੰਨੀ

ਯਾਦਵਿੰਦਰ ਸਿੰਘ ਭੁੱਲਰ/ ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਬਰਨਾਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਕੀਤੀ ਹੋਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸਹਿਣਾ ਦੇ ਮੇਨ ਬੱਸ ਸਟੈਂਡ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਦੀ ਅਗਵਾਈ ਵਿੱਚ ਸਮੂਹ ਕਾਂਗਰਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਇਸ ਸਮੇਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਿਹਾ ਗੈਗਸਟਰਵਾਦ, ਨਸ਼ਾ ਪੰਜਾਬ ਦੀ ਨੋਜਵਾਨ ਪੀੜੀ ਨੂੰ ਖਤਮ ਕਰ ਰਿਹਾ ਹੈ ਇਹ ਸਭ ਪੰਜਾਬ ਸਰਕਾਰ ਦੀ ਦੇਣ ਹੈ, ਉਨ੍ਹਾਂ ਕਿਹਾ ਕਿ ਮੈਂ ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ ਹਰ ਘਰ ਦੇ ਨੌਜਵਾਨ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੁਨੇਹਾ ਦੇ ਰਿਹਾ ਹਾਂ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਇੱਕ ਘਪਲੇਬਾਜ਼ਾਂ ਦੀ ਸਰਕਾਰ ਬਣਕੇ ਰਹਿ ਗਈ ਹੈ, ਪੰਜਾਬ ਦੇ ਲੋਕ ਇਹਨਾਂ ਨੂੰ ਕਦੇ ਵੀ ਮਾਫ ਨਹੀਂ ਕਰਨਗੇ, ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀਓ ਮੈਨੂੰ ਤੁਹਾਡੇ ਸਾਥ ਦੀ ਲੋੜ ਹੈ ਤਾ ਹੀ ਆਪਾ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਸਕਦੇ ਹਾ,ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਬੇਰੁਜ਼ਗਾਰੀ ਨਸ਼ਾ ਪਹਿਲ ਦੇ ਆਧਾਰ ਤੇ ਖਤਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ।