ਕਾਂਸ਼ੀ ਰਾਮ ਦੇ ਜਨਮ ਦਿਨ ’ਤੇ 15 ਦੀ ਰੈਲੀ ਲਈ ਤਿਆਰੀਆਂ ਤੇਜ਼
ਬਸਪਾ ਸੰਸਥਾਪਕ ਕਾਂਸ਼ੀ ਰਾਮ ਜੀ ਦੇ ਜਨਮ ਦਿਨ ’ਤੇ 15 ਮਾਰਚ ਦੀ ਬਹਿਰਾਮ ਰੈਲੀ ਲਈ ਤਿਆਰੀਆਂ ਤੇਜ਼
Publish Date: Wed, 11 Mar 2026 03:28 PM (IST)
Updated Date: Wed, 11 Mar 2026 03:30 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਬਹੁਜਨ ਅੰਦੋਲਨ ਦੇ ਮਹਾਨ ਆਗੂ ਕਾਂਸੀ ਰਾਮ ਦੇ ਜਨਮ ਦਿਨ ਮੌਕੇ 15 ਮਾਰਚ ਨੂੰ ਬਹਿਰਾਮ ਵਿਖੇ ਕਰਵਾਈ ਜਾ ਰਹੀ “ਸੱਤਾ ਪ੍ਰਾਪਤ ਕਰੋ ਰੈਲੀ” ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਹਿਲ ਕਲਾ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾ ਵਿਖੇ ਹਲਕਾ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਵਰਕਰਾਂ ਦੇ ਆਗੂਆਂ ਦੀ ਮੀਟਿੰਗ ਹੋਈ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਵਿਖੇ ਬਸਪਾ ਆਗੂ ਡਾ. ਸਰਬਜੀਤ ਸਿੰਘ ਖੇੜੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਦੇ ਪਿੱਛੜੇ, ਦਲਿਤ ਅਤੇ ਮਜ਼ਦੂਰ ਵਰਗ ਨੂੰ ਰਾਜਨੀਤਿਕ ਤਾਕਤ ਦੇਣ ਲਈ ਬਹੁਤ ਵੱਡਾ ਸੰਘਰਸ਼ ਕੀਤਾ। ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬਸਪਾ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ 15 ਮਾਰਚ ਨੂੰ ਬਹਿਰਾਮ ਵਿਖੇ ਹੋਣ ਵਾਲੀ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚ ਕੇ ਬਹੁਜਨ ਅੰਦੋਲਨ ਨੂੰ ਮਜ਼ਬੂਤ ਕੀਤਾ ਜਾਵੇ। ਮੀਟਿੰਗ ਦੌਰਾਨ ਪਿੰਡ ਛੀਨੀਵਾਲ ਕਲਾਂ ਵੱਲੋਂ ਰੈਲੀ ’ਚ ਸ਼ਮੂਲੀਅਤ ਲਈ ਇੱਕ ਸਾਧਨ ਦਾ ਪ੍ਰਬੰਧ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਹਲਕਾ ਖਜ਼ਾਨਚੀ, ਜੇਠਾ ਸਿੰਘ ਹਲਕਾ ਸਕੱਤਰ, ਗੁਰਪ੍ਰੀਤ ਸਿੰਘ ਮੂੰਮ ਹਲਕਾ ਬੀ.ਵੀ.ਐਫ. ਕਨਵੀਨਰ, ਗੁਰਦਾਸ ਸਿੰਘ ਯੂਥ ਆਗੂ, ਰਾਜਾ ਸਿੰਘ ਸਾਬਕਾ ਮੈਂਬਰ, ਸਤਨਾਮ ਸਿੰਘ ਸੱਤਾ, ਦਰਸ਼ਨ ਸਿੰਘ ਸਮੇਤ ਹੋਰ ਬਸਪਾ ਵਰਕਰ ਹਾਜ਼ਰ ਸਨ।