ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ
Publish Date: Mon, 21 Sep 2026 03:55 PM (IST)
Updated Date: Tue, 22 Sep 2026 04:03 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਗੁਰੂ ਘਰ ਪਿੰਡ ਫੱਗੂਵਾਲਾ ਵਿਖੇ ਹੋਈ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਖ]ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਸੰਬੋਧਨ ਕੀਤਾ। ਮੀਟਿੰਗ ’ਚ ਪਿਛਲੇ ਡੀਸੀ ਦਫ਼ਤਰਾਂ ਅੱਗੇ ਲੱਗੇ ਮੋਰਚੇ ਦਾ ਲੇਖਾ-ਜੋਖਾ ਕੀਤਾ ਗਿਆ ਅਤੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ। ਘਿਰਾਓ ਦੇ ਪਹਿਲੇ ਹੀ ਦਿਨ ਔਰਤਾਂ-ਭੈਣਾਂ ਦਾ ਵੱਡੀ ਗਿਣਤੀ ’ਚ ਇਕੱਠ ਕੀਤਾ ਜਾਵੇਗਾ। ਇਸ ਲਈ ਵੱਖ-ਵੱਖ ਬਲਾਕਾਂ ਦੇ ਆਗੂਆਂ ਅਤੇ ਪਿੰਡ ਕਮੇਟੀਆਂ ਨੂੰ ਪਿੰਡਾਂ ਚ ਪ੍ਰਚਾਰ ਲਈ ਮੀਟਿੰਗਾਂ ਕਰਨ ਲਈ ਲਾਮਬੰਦ ਕੀਤਾ ਗਿਆ। ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਵਰਗੇ ਦੇਸ਼ਾਂ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਕੀਤਾ ਜਾਵੇ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖਤਮ ਕੀਤਾ ਜਾਵੇ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨ ਆਗੂਆਂ ਤੇ ਅੰਦੋਲਨਾਂ ਦੌਰਾਨ ਪਾਏ ਪਰਚੇ ਰੱਦ ਕੀਤੇ ਜਾਣ, ਪਿਛਲੇ ਸਾਲਾਂ ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਬੰਧੀ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਇਸ ਮੌਕੇ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ ਹਾਜ਼ਰ ਸਨ।