ਮਹਾਂਵੀਰ ਜਯੰਤੀ ਮੌਕੇ ਬੁਚੜਖਾਨੇ, ਮੀਟ ਤੇ ਆਂਡੇ ਦੀਆਂ ਦੁਕਾਨਾਂ ਬੰਦ ਰਹਿਣਗੇ
ਮਹਾਂਵੀਰ ਜਯੰਤੀ ਮੌਕੇ ਬੁਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰਹਿਣਗੇ
Publish Date: Mon, 30 Mar 2026 06:28 PM (IST)
Updated Date: Tue, 31 Mar 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ ਏਐੱਸ ਵੱਲੋਂ ਮਹਾਵੀਰ ਜਯੰਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਬੁਚੜਖਾਨੇ, ਮੀਟ/ ਮੱਛੀ ਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਸ ਦਿਨ ਹੋਟਲ/ਢਾਬਿਆਂ/ਅਹਾਤਿਆਂ ਤੇ ਮੀਟ ਆਂਡੇ ਬਣਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਹੁਕਮਾਂ ’ਚ ਕਿਹਾ ਕਿ ਜੈਨ ਸਭਾ ਵੱਲੋਂ ਮਹਾਂਵੀਰ ਜਯੰਤੀ ਦਾ ਦਿਹਾੜਾ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ ਤੇ ਉਨ੍ਹਾਂ ਵੱਲੋਂ ਬੁਚੜਖਾਨੇ, ਮੀਟ ਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ।