ਬਲਜਿੰਦਰ ਸਿੰਘ ਮਿੱਠਾ, ਸੰਗਰੂਰ : ਬੀਏ 'ਚ ਨੰਬਰ ਘੱਟ ਆਉਣ 'ਤੇ ਲੜਕੀ ਵੱਲੋਂ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਕੌਰ ਵਾਸੀ ਸੰਗਰੂਰ ਦੇ ਬੀਏ 'ਚੋਂ ਨੰਬਰ ਘੱਟ ਆਏ ਸਨ, ਜਿਸ ਕਾਰਨ ਉਹ ਪਰੇਸ਼ਾਨ ਹੋ ਗਈ। ਬੀਤੇ ਦਿਨੀਂ ਉਸ ਦੇ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦੇ ਸਸਕਾਰ 'ਚ ਗਏ ਸਨ। ਇਸ ਦੌਰਾਨ ਉਕਤ ਲੜਕੀ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

Posted By: Jagjit Singh