ਸਟਾਫ ਰਿਪੋਰਟਰ, ਸੰਗਰੂਰ : ਅਭਿਆਨ ਫਾਊਡੇਂਸ਼ਨ ਸੰਗਰੂਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਪ੍ਰਰਾਜੈਕਟ ਨਸ਼ਾ ਵਿਰੋਧੀ ਜਾਗਰੂਕਤਾ-ਨੁੱਕੜ ਨਾਟਕ ਅਤੇ ਖੇਡ ਗਤੀਵਿਧੀਆਂ ਰਾਹੀਂ ਪਿੰਡ ਖੇੜ੍ਹੀ ਵਿਖੇ ਖੇਡਾਂ ਕਰਵਾਈਆਂ ਗਈਆਂ। ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਪਿ੍ਰੰਸੀਪਲ ਕੁਲਦੀਪ ਸਿੰਘ ਭੁੱਲਰ ਨੇ ਖੇਡਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਇਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ 'ਚ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ। ਇਸ ਮੌਕੇ ਅਭਿਆਨ ਫਾਊਡੇਂਸ਼ਨ ਦੇ ਕੋਆਰਡੀਨੇਟਰ ਮਨਦੀਪ ਗਰੇਵਾਲ ਨੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ 'ਚ ਵੀ ਉਹ ਖੇਡਾਂ 'ਚ ਵੱਧ-ਚੜ੍ਹ ਕੇ ਭਾਗ ਲੈਣ ਤੇ ਨਸ਼ਿਆਂ ਤੋਂ ਦੂਰ ਰਹਿਣ।

ਪ੍ਰਰੋਗਰਾਮ 'ਚ ਰੱਸਾਕਸ਼ੀ, ਵਾਲੀਬਾਲ, ਗੋਲਾ ਸੁੱਟਣਾ ਤੇ ਲੰਮੀ ਛਾਲ ਦੀਆਂ ਖੇਡਾਂ ਕਰਵਾਈਆਂ ਗਈਆਂ ਅਤੇ 'ਬੇਟੀ ਬਚਾਓ ਅਤੇ ਬੇਟੀ ਪੜ੍ਹਾਓ' ਨੂੰ ਉਤਸ਼ਾਹਤ ਕਰਨ ਲਈ ਲੜਕੀਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਅਤੇ ਡੀਪੀ ਮਾਸਟਰ ਸੁਖਵੀਰ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ 'ਚ ਵੱਧ ਤੋਂ ਵੱਧ ਭਾਗ ਲੈਣ ਦੀ ਪ੍ਰਰੇਰਨਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਖ਼ੁਸ਼ਹਾਲ ਬਣਾਇਆ ਜਾ ਸਕਦਾ ਹੈ।

ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਖੇਡਾਂ ਰਾਹੀਂ ਨਸ਼ਿਆਂ ਤੋਂ ਦੂਰ ਕੀਤਾ ਜਾ ਸਕਦਾ ਹੈ। ਅਭਿਆਨ ਫਾਊਂਡੇਸ਼ਨ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਅਜੈਬ ਸਿੰਘ ਵੀ ਹਾਜ਼ਰ ਸਨ।