- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Good News : ਮਾਂ ਤੇ ਬੱਚਾ ਦੋਵੇਂ ਸਿਹਤਮੰਦ ਹਨ। ਇਸ ਤੋਂ ਇਲਾਵਾ ਵਿਧਾਇਕ ਭਰਾਜ ਨੇ ਵੀ ਆਪਣੇ ਮਾਂ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਿਸ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਦਾ ਪਰਿਵਾਰ ਨੂੰ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ।

Good News : ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਸੰਗਰੂਰ ਤੋੰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਗਲਵਾਰ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੁੱਤਰ ਨੂੰ ਜਨਮ ਦਿੱਤਾ। ਇਸ ਸਬੰਧੀ ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਨੇ ਦੱਸਿਆ ਕਿ ਨਰਿੰਦਰ ਕੌਰ ਭਰਾਜ ਸੋਮਵਾਰ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਹੋਏ ਸਨ। ਮੰਗਲਵਾਰ ਸਵੇਰੇ ਉਨ੍ਹਾਂ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਂ ਤੇ ਬੱਚਾ ਦੋਵੇਂ ਸਿਹਤਮੰਦ ਹਨ। ਇਸ ਤੋਂ ਇਲਾਵਾ ਵਿਧਾਇਕ ਭਰਾਜ ਨੇ ਵੀ ਆਪਣੇ ਮਾਂ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਿਸ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਦਾ ਪਰਿਵਾਰ ਨੂੰ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ।
ਜ਼ਿਕਰਯੋਗ ਹੈ ਕਿ ਵਿਧਾਇਕ ਭਰਾਜ ਭਵਾਨੀਗੜ੍ਹ ਦੇ ਪਿੰਡ ਭਰਾਜ ਦੇ ਰਹਿਣ ਵਾਲੇ ਹਨ। ਵਿਧਾਇਕ ਬਣਨ ਤੋਂ ਬਾਅਦ ਨਰਿੰਦਰ ਕੌਰ ਭਰਾਜ ਦਾ ਨੇੜਲੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਨੌਜਵਾਨ ਮਨਦੀਪ ਸਿੰਘ ਨਾਲ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਪੁੱਤਰ ਦੀ ਦਾਤ 'ਤੇ ਭਰਾਜ ਤੇ ਲੱਖੇਵਾਲ ਪਿੰਡ ਦੇ ਲੋਕਾਂ 'ਚ ਖੁਸ਼ੀ ਦਾ ਮਾਹੌਲ ਹੈ।