- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚੋਂ ਨਸ਼ਾ ਖਤਮ ਕਰਨ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਗਏ-ਚੀਮਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਪੜਾਵਾਂ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਾ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਲੋਕ ਨਸ਼ੇ ਦੇ ਖਿਲਾਫ ਸ਼ਰੇਆਮ ਡੱਟ ਕੇ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਸਰਹੱਦ ਤੋਂ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਵੀ ਲਾਗੂ ਕੀਤਾ ਗਿਆ। ਜਿਸ ਨਾਲ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਠੱਲ ਪਈ ਹੈ। ਉਹ ਅੱਜ ਦਿੜਬ ਵਿਖੇ ਵੀਡੀਸੀ ਕਮੇਟੀਆਂ ਦੇ ਮੈਂਬਰਾਂ ਨੂੰ ਆਈਡੈਂਟਟੀ ਕਾਰਡ ਵੰਡ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਰਾਹੀਂ 12 ਹਜ਼ਾਰ ਦੇ ਕਰੀਬ ਨਸ਼ਾ ਤਸਕਰਾਂ ਦੇ ਖਿਲਾਫ ਸ਼ਿਕਾਇਤਾਂ ਆਈਆਂ। ਇਸ ਦਾ ਭਾਵ ਹੈ ਕਿ ਲੋਕ ਨਸ਼ੇ ਦੇ ਖਿਲਾਫ ਸ਼ਰੇਆਮ ਖੁੱਲ ਕੇ ਬੋਲਣ ਲੱਗ ਪਏ ਹਨ। 2500 ਦੇ ਕਰੀਬ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਗਈ। ਨਸ਼ੇ ਦੀ ਤਸਕਰੀ ਕਰਨ ਵਾਲੇ 60 ਹਜਾਰ ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 90 ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਾ ਕੇ ਉਹਨਾਂ ਨੂੰ ਆਮ ਜ਼ਿੰਦਗੀ ਜਿਊਣ ਲਈ ਰਾਹ ਪੱਧਰਾ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਲੀਜ ਡਿਫੈਂਸ ਕਮੇਟੀਆਂ ਨੇ ਪਿੰਡਾਂ ਦੇ ਵਿੱਚ ਸੀਸੀਟੀਵੀ ਕੈਮਰੇ ਦਾ ਕੰਮ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੀ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵੱਡੇ ਕਦਮ ਚੁੱਕੇ ਗਏ ਹਨ। ਹਰ ਤੀਜੇ ਪਿੰਡ ਦੇ ਵਿੱਚ ਵੱਡੇ ਪੱਧਰ ਤੇ ਸਟੇਡੀਅਮ ਉਸਾਰੇ ਜਾ ਰਹੇ ਹਨ। ਜਿਨ੍ਹਾਂ ਵਿੱਚ ਦਿੜ੍ਹਬੇ ਦਾ ਇਨਡੋਰ ਸਟੇਡੀਅਮ ਸ਼ਾਮਲ ਹੈ ਜਿਸ ਵਿੱਚ ਇੱਕ ਸਮੇਂ 11 ਖੇਡਾਂ ਖੇਡੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਅੰਦਰ ਹਾਕੀ ਦੇ ਖਿਡਾਰੀਆਂ ਲਈ ਮੈਦਾਨ ਤਿਆਰ ਕਰਕੇ ਉਸ ਮੈਦਾਨ ਦੇ ਵਿੱਚ ਐਸੋਟੋਟਰਫ ਪਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਜਿਸ ਤੇ ਕਰੀਬ ਸਵਾ ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਪੰਜਾਬ ਦੇ ਅੰਦਰ 9000 ਦੇ ਕਰੀਬ ਸਟੇਡੀਅਮ ਬਣਾਉਣ ਦਾ ਪੰਜਾਬ ਸਰਕਾਰ ਵੱਲੋਂ ਟੀਚਾ ਮਿਥਿਆ ਗਿਆ ਹੈ। ਸਟੇਡੀਅਮ ਦੀ ਉਸਾਰੀ ਕਰਕੇ ਜਿੱਥੇ ਨੌਜਵਾਨ ਨਸ਼ੇ ਤੋਂ ਦੂਰ ਹੋਣਗੇ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਦੇਸ਼ ਦਾ ਨਾਂ ਵੀ ਰੋਸ਼ਨ ਕਰਨਗੇ। ਇਸ ਮੌਕੇ ਐੱਸਡੀਐੱਮ ਦਿੜ੍ਹਬਾ ਤਰਸੇਮ ਚੰਦ, ਡੀਐੱਸਪੀ ਦਿੜਬਾ ਰੁਪਿੰਦਰ ਕੌਰ ਬਾਜਵਾ, ਓਐੱਸਡੀ ਤਪਿੰਦਰ ਸਿੰਘ ਸੋਹੀ ਹਰਬੰਸ ਸਿੰਘ ਛਾਜਲੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰ ਪਰਸਨ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ, ਚੇਅਰ ਪਰਸਨ ਬਲਾਕ ਸੰਮਤੀ ਦਿੜਬਾ ਮਨਜੀਤ ਕੌਰ, ਵਾਇਸ ਚੇਅਰਪਰਸਨ ਪਰਮਜੀਤ ਕੌਰ ਮਾਨ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕਮਿਸ਼ਨ ਪੰਜਾਬ ਦੇ ਮੈਂਬਰ ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।