- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਵਾਂ-ਧੀਆਂ ਦਾ ਸਤਿਕਾਰ ਨੂੰ ਸਰਕਾਰ ਦੀ ਤਰਜੀਹ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਧੀਆਂ ਦੇ ਮਾਣ-ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਚੁੱਕਿਆ ਗਿਆ ਅਹਿਮ ਕਦਮ ਹੈ। ਜਿਸ ਦੀ ਚਰਚਾ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਚਰਨ ਖੇੜੀ, ਸਰਪੰਚ ਗਗਨਦੀਪ ਸਿੰਘ ਘਨੌਰੀ ਖੁਰਦ, ਨੌਜਵਾਨ ਆਗੂ ਹੈਪੀ ਔਲਖ ਸ਼ੇਰਪੁਰ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਟਿੱਬਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਕਿਸੇ ਵੀ ਪਰਿਵਾਰ ਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਇਸ ਲਈ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਮਾਜਿਕ ਤਬਦੀਲੀ ਦਾ ਆਧਾਰ ਬਣ ਸਕਦੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੇ ਨਾਲ-ਨਾਲ ਬਜ਼ੁਰਗਾਂ, ਨੌਜਵਾਨਾਂ, ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਦੀ ਭਲਾਈ ਲਈ ਵੀ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰੱਖ ਕੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਸਰਕਾਰ ਦੇ ਨੁਮਾਇੰਦੇ ਲੋਕਾਂ ਵਿਚ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵਿਰੋਧੀ ਧਿਰ ’ਤੇ ਟਿੱਪਣੀ ਕਰਦਿਆਂ ਆਗੂਆਂ ਨੇ ਕਿਹਾ ਕਿ ਕੁਝ ਲੋਕ ਵਿਕਾਸ ਕਾਰਜਾਂ ’ਤੇ ਸਵਾਲ ਚੁੱਕਣ ਅਤੇ ਬਿਆਨਬਾਜ਼ੀ ਕਰਨ ਤੱਕ ਹੀ ਸੀਮਤ ਹਨ, ਜਦਕਿ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦਾ ਸਨਮਾਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਕਿਸੇ ਵੀ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ।