
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਮਦ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਮਦ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਪੰਥ ਦੇ ਮਹਾਨ ਵਿਦਵਾਨ ਸਿੰਘ ਸਾਹਿਬ ਗਿਆਨੀ ਮਾਨ ਸਿੰਘ , ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਸਮਾਗਮਾਂ ਦੌਰਾਨ ਇਲਾਕੇ ਦੀਆਂ ਸਖ਼ਸੀਅਤਾਂ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਲਾਲ ਸਿੰਘ, ਗੁਰਨੈਬ ਸਿੰਘ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਇਕਬਾਲਜੀਤ ਸਿੰਘ ਪੂਨੀਆ, ਸੁਰਿੰਦਰਪਾਲ ਸਿੰਘ ਸਿਦਕੀ, ਦਿਲਵੀਰ ਸਿੰਘ, ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਗੁਰਬਾਜ ਸਿੰਘ, ਰਣਧੀਰ ਸਿੰਘ, ਲਖਵਿੰਦਰ ਸਿੰਘ ਲੱਕੀ, ਸਤਿਗੁਰ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਨੌਵੀਂ, ਭਵਾਨੀਗੜ੍ਹ ਵਿਜੈ ਇੰਦਰ ਸਿੰਗਲਾ ਸੀਨੀਅਰ ਕਾਂਗਰਸੀ ਆਗੂ ਡਾ.ਸੁਰਿੰਦਰ ਸਿੰਘ ਭਿੰਡਰ ਐੱਮਸੀ ਨੇ ਹਾਜ਼ਰੀ ਭਰੀ।
ਇਸ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਮੈਨੇਜਰ ਸ੍ਰ. ਰਜਿੰਦਰ ਸਿੰਘ ਜੀ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ, ਰਾਗੀ ਸਿੰਘਾਂ, ਵਿਦਵਾਨਾਂ ਅਤੇ ਸੇਵਾ ਕਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਮਿਲੇ ਸਹਿਯੋਗ ਅਤੇ ਸੇਵਾ ਸਦਕਾ ਇਹ ਮਹਾਨ ਗੁਰਮਤਿ ਸਮਾਗਮ ਸਫਲਤਾਪੂਰਵਕ ਸੰਪੂਰਨ ਹੋਏ ਹਨ।