ਗੁਲਜਾਰ ਸਿੰਘ ਦੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਲਿਖੀ ਚਿੱਠੀ ਪਿੰਡ ਤੂਰਬੰਜਾਰਾ ਦੇ ਖੁਦਕਸ਼ੀ ਕਰਨ ਵਾਲੇ ਗੁਲਜਾਰ ਸਿੰਘ ਦੇ ਪਰਿਵਾਰ ਨੇ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚਿੱਠੀ ਦਿੱਤੀ ਗਈ। ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਆਏ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਸੁਰਖਿਆ ਨੂੰ ਲੈਣ ਕੇ ਗੁਹਾਰ ਲਗਾਈ।
Publish Date: Sat, 26 Sep 2026 04:44 PM (IST)
Updated Date: Sat, 26 Sep 2026 04:45 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ- ਪਿੰਡ ਤੂਰਬੰਜਾਰਾ ਦੇ ਖੁਦਕਸ਼ੀ ਕਰਨ ਵਾਲੇ ਗੁਲਜਾਰ ਸਿੰਘ ਦੇ ਪਰਿਵਾਰ ਨੇ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚਿੱਠੀ ਦਿੱਤੀ ਗਈ। ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਆਏ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੂੰ ਸੁਰਖਿਆ ਨੂੰ ਲੈਣ ਕੇ ਗੁਹਾਰ ਲਗਾਈ।
ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕਪਿਲ ਮਿਸ਼ਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਲਜ਼ਾਰ ਸਿੰਘ ਦੇ ਪੁੱਤਰ ਅਤੇ ਉਸਦੀ ਪਤਨੀ ਨੇ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ ਨਹੀਂ ਮਿਲਿਆ। ਉਨਾਂ ਕਿਹਾ ਕਿ ਉਹ ਇਹ ਚਿੱਠੀ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਕੋਲ ਪਹੁੰਚਾ ਦੇਣਗੇ ਅਤੇ ਜਦੋਂ ਵੀ ਮੌਕਾ ਮਿਲਿਆ ਤਾਂ ਇਸ ਪਰਿਵਾਰ ਨੂੰ ਅੰਮ੍ਰਿਤ ਸ਼ਾਹ ਨੂੰ ਮਿਲਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਭਾਜਪਾ ਹਮੇਸ਼ਾ ਹੀ ਇਸ ਗਰੀਬ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਸ ਨੂੰ ਇਨਸਾਫ ਮਿਲਣ ਤੱਕ ਹਰ ਹੀਲਾ ਵਸੀਲਾ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਏਗੀ।
ਗੁਲਜਾਰ ਸਿੰਘ ਦੀ ਪਤਨੀ ਨੇ ਕਿਹਾ ਕਿ ਜੇਕਰ ਉਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਵੀ ਗੁਲਜਾਰ ਸਿੰਘ ਵਾਲਾ ਕਦਮ ਚੁੱਕਣ ਲਈ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਗਿਆ ਕਿ 30 ਤਾਰੀਕ ਨੂੰ ਪੰਜਾਬ ਪਹੁੰਚ ਰਹੇ ਹਨ ਅਮਿਤ ਸ਼ਾਹ ਜਿੱਥੇ ਗੁਲਜਾਰ ਦੇ ਪਰਿਵਾਰ ਨੂੰ ਅਮਿਤ ਸ਼ਾਹ ਕੋਲ ਲਿਜਾਇਆ ਜਾਵੇਗਾ ਗੁਲਜਾਰ ਸਿੰਘ ਦਾ ਪਰਿਵਾਰ ਆਪਣੇ ਨਾਲ ਬੀਤੀ ਸਾਰੀ ਘਟਨਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਰੱਖਣਗੇ। ਫੋਟੋ ਕੈਪਸ਼ਨ ਪਿੰਡ ਤੂਰਬੰਜਾਰਾ ਵਿਖੇ ਗੁਲਜਾਰ ਦਾ ਪਰਿਵਾਰ ਕਪਿਲ ਮਿਸ਼ਰਾ ਨੂੰ ਚਿੱਠੀ ਦਿੰਦੇ ਹੋਏ।