- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ’ਚ ਗੁਲਜਾਰ ਦਾ ਹੋਇਆ ਪੋਸਟਮਾਰਟਮ

ਜਸਵੀਰ ਸਿੰਘ\ਬਲਜਿੰਦਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਦਿੜਬਾ ਦੇ ਨੇੜਲੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜਾਰ ਸਿੰਘ ਨੇ ਸੋਮਵਾਰ ਨੂੰ ਸਲਫਾਸ ਖਾ ਲਈ ਸੀ, ਜਿਸਦੀ ਦੇਰ ਰਾਤ ਲੁਧਿਆਣਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਸਦਾ ਸਥਾਨਕ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ। ਇਸ ਦੌਰਾਨ ਹਸਪਤਾਲ ਵਿੱਚ ਵੱਡੀ ਗਿਣਤੀ ਪੁਲਿਸ ਮੁਲਾਜਮ ਤਾਇਨਾਤ ਸਨ।
ਪਿੰਡ ਸ਼ੇਰੋ ਵਿੱਚ ਮੁੱਖ ਮੰਤਰੀ ਨੂੰ ਕਾਲਾ ਝੰਡਾ ਵਿਖਾਉਣ ਅਤੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰੋ ਨੂੰ ਇਨਸਾਫ ਦਵਾਉਣ ਲਈ ਬਣੀ ਮੋਹਨਜੀਤ ਐਕਸ਼ਨ ਕਮੇਟੀ ਵੱਲੋ ਮੰਗਲਵਾਰ ਨੂੰ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੰਡ ਤੂਰਬੰਜਾਰਾ ਦੇ ਮਜਦੂਰ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ।
ਇਸ ਮੌਕੇ ਐਕਸ਼ਨ ਕਮੇਟੀ ਦੇ ਆਗੂ ਗੁਰਨੈਬ ਸਿੰਘ ਰਾਮਪੁਰਾ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਭਾਜਪਾ ਆਗੂ ਸਰਜੀਵਨ ਜਿੰਦਲ, ਚਮਨਦੀਪ ਸਿੰਘ ਮਿਲਖੀ, ਵਿਨਰਜੀਤ ਸਿੰਘ ਗੋਲਡੀ, ਵਿਜੈ ਲੰਕੇਸ਼ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਜਿਹੀ ਪਹਿਲੀ ਸਰਕਾਰ ਹੈ, ਜੋ ਸਵਾਲ ਕਰਨ ਵਾਲਿਆਂ ਨੂੰ ਥਰਡ ਡਿਗਰੀ ਟੋਰਚਰ ਜਾਂ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਪਹਿਲਾਂ ਮੋਹਨਜੀਤ ਸਿੰਘ ਸ਼ੇਰੋ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਤੇ ਪੁਲਿਸ ਵੱਲੋ ਤਸ਼ੱਦਦ ਕੀਤਾ ਗਿਆ ਅਤੇ ਹੁਣ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜਾਰ ਸਿੰਘ ਨੇ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਗੇ ਇਲਾਕੇ ਵਿੱਚ ਨਸ਼ੇ ਵਿਕਣ ਤੇ ਸਵਾਲ ਕੀਤਾ ਤਾਂ ਪਿੰਡ ਦੀ ਪੰਚਾਇਤ ਵੱਲੋ ਉਸਨੂੰ ਇਨ੍ਹਾਂ ਜ਼ਿਆਦਾ ਜ਼ਲੀਲ ਕੀਤਾ ਗਿਆ ਕਿ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਬਾਕੀ ਵਿਅਕਤੀਆਂ ਦੇ ਨਾਲ-ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਖਦੇ ਸੀ ਕਿ ਸਰਕਾਰ ਬਣਨ ’ਤੇ ਮੰਤਰੀਆਂ ਨੂੰ ਘੇਰਕੇ ਸਵਾਲ ਕਰ ਸਕੋਗੇ, ਪ੍ਰੰਤੂ ਹੁਣ ਜਦੋਂ ਲੋਕ ਸਵਾਲ ਕਰਦੇ ਹਨ ਤਾਂ ਉਨ੍ਹਾਂ ਨੂੰ ਸਰਕਾਰ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਕਸ਼ਨ ਕਮੇਟੀ ਦੇ ਆਗੂਆਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਜਦੋ ਤੱਕ ਇਨਸਾਫ ਨਹੀ ਮਿਲਦਾ, ਉਦੋ ਤੱਕ ਉਹ ਚੈਨ ਨਾਲ ਨਹੀ ਬੈਠਣਗੇ।
ਪੋਸਟਮਾਰਟਮ ਮਗਰੋਂ ਪ੍ਰਸ਼ਾਸਨ ਨੂੰ ਆਇਆ ਸੁੱਖ ਦਾ ਸਾਹ ਆਇਆ
ਸਲਫਾਸ ਖਾ ਕੇ ਆਪਣੀ ਜੀਵਨਲੀਲਾ ਖਤਮ ਕਰਨ ਵਾਲੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਵਿਅਕਤੀ ਗੁਲਜਾਰ ਸਿੰਘ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋ ਹਸਪਤਾਲ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਗੁਲਜਾਰ ਸਿੰਘ ਦਾ ਪੋਸਟਮਾਰਟਮ ਕਰਨ ਲਈ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਵਿਨੋਦ ਕੁਮਾਰ ਨੇ ਤਿੰਨ ਡਾਕਟਰਾਂ ਦਾ ਮੈਡੀਕਲ ਬੋਰਡ ਦਾ ਗਠਨ ਕੀਤਾ, ਜਿਸ ਵਿੱਚ ਡਾ. ਰਮਨਦੀਪ ਸਿੰਘ, ਈਐੱਮਓ ਡਾ. ਪਵੇਲ ਸਰਾਂ ਅਤੇ ਡਾ. ਕਰਮਜੀਤ ਸਿੰਘ ਕਾਹਲ ਸ਼ਾਮਿਲ ਸਨ। ਪੋਸਟਮਾਰਟਮ ਕਰਨ ਮਗਰੋਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ।