ਗੁਰਦੀਪ ਬਾਠ ਨੇ ਸ਼ਹੀਦਾਂ ਦੀ ਯਾਦ ’ਚ ਕੱਢਿਆ ਮਾਰਚ
ਗੁਰਦੀਪ ਬਾਠ ਨੇ ਸ਼ਹੀਦਾਂ ਦੀ ਯਾਦ ’ਚ ਕੱਢਿਆ ਮਾਰਚ
Publish Date: Mon, 23 Mar 2026 06:20 PM (IST)
Updated Date: Tue, 24 Mar 2026 04:05 AM (IST)

ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ: ਗੁਰਦੀਪ ਬਾਠ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਮੂਹ ਨੌਜਵਾਨਾਂ ਵਲੋਂ ਸਿਆਸੀ ਆਗੂ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਫ਼ੁਹਾਰਾ ਚੌਂਕ ਤੋਂ ਲੈ ਕੇ ਸ਼ਹਿਰ ਭਗਤ ਸਿੰਘ ਚੌਂਕ ਤੱਕ ਮਾਰਚ ਕੱਢਦਿਆਂ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਚੜ੍ਹਾਈਆਂ ਤੇ ਸਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਆਗੂ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਇਹ ਯੋਧੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਚਾਨਣ ਮੁਨਾਰੇ ਹਨ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ’ਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਆਜ਼ਾਦੀ ਦੀ ਚਿਣਗ ਜਗਾਈ। ਅੱਜ ਅਸੀਂ ਭਾਰਤ ਮਾਤਾ ਦੇ ਅਣਖੀ ਸਪੂਤਾਂ - ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਤਿਕਾਰ ਸਹਿਤ ਯਾਦ ਕਰਦੇ ਹਾਂ। ਉਨ੍ਹਾਂ ਦੀ ਲਾਸਾਨੀ ਕੁਰਬਾਨੀ, ਵਿਚਾਰਧਾਰਾ ਅਤੇ ਬਹਾਦਰੀ ਹਮੇਸ਼ਾ ਦੇਸ਼ ਭਗਤੀ ਦਾ ਪ੍ਰੇਰਨਾ ਸਰੋਤ ਰਹੇਗੀ। ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦਿਆਂ ਉਨ੍ਹਾਂ ਦੇ ਪਾਏ ਪੂਰਨਿਆ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾ ਵਲੋਂ ਮਹਾਨ ਕ੍ਰਾਂਤੀਕਾਰੀਆਂ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਦੀਆਂ ਲਾਮਿਸਾਲ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।ਇਸ ਮੌਕੇ ਉਨ੍ਹਾ ਨਾਲ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।