ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਗੁਰਮਤਿ ਸਮਾਗਮ ਕਰਵਾਇਆ
Publish Date: Wed, 18 Mar 2026 04:06 PM (IST)
Updated Date: Wed, 18 Mar 2026 04:10 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਗੁਰਦੁਆਰਾ ਜਨਮ ਅਸਥਾਨ ਅਤੇ ਨਗਰ ਚੀਮਾ ਸਾਹਿਬ ਦੇ ਸਹਿਯੋਗ ਨਾਲ 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 160ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ। ਇਹ ਗੁਰਮਤਿ ਸਮਾਗਮ 13 ਮਾਰਚ ਤੋਂ 17 ਮਾਰਚ ਤੱਕ ਕਰਵਾਏ। ਜਿਸ ਵਿਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਇਸ ਸਮਾਗਮ ਵਿੱਚ ਸਿੱਖ ਪੰਥ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਭਰੀ। ਜਿਸ ਵਿਚ ਅਨਾਹਦ ਬਾਣੀ ਢਾਡੀ ਜਥਾ ਗੁਰਦੁਆਰਾ ਬੜੂ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਭਾਈ ਮਲਕੀਤ ਸਿੰਘ ਬੁੰਗਾ ਮਸਤੂਆਣਾ ਤਲਵੰਡੀ ਸਾਬੋ, ਭਾਈ ਜਸਪ੍ਰੀਤ ਸਿੰਘ ਜੀ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਭਾਈ ਮਲਕੀਤ ਸਿੰਘ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ,ਸੰਤ ਬਾਬਾ ਦਰਸ਼ਨ ਸਿੰਘ ਬਾਠਾਂ ਵਾਲੇ, ਸੰਤ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ, ਸੰਤ ਬਾਬਾ ਜਗਰੂਪ ਸਿੰਘ ਕੱਟੂ ਵਾਲੇ,ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ, ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਰਾਗੀ, ਢਾਡੀ, ਕਥਾਵਾਚਕਾਂ, ਸੰਤਾਂ, ਮਹਾਪੁਰਸ਼ਾਂ ਅਤੇ ਸਮੂਹ ਪੰਥਕ ਸ਼ਖ਼ਸੀਅਤਾਂ ਵੱਲੋਂ ਹਾਜ਼ਰੀ ਭਰੀ ਗਈ।
ਇਸ ਤੋਂ ਇਲਾਵਾ 16 ਮਾਰਚ ਨੂੰ ਰਾਤ 8 ਵਜੇ ਤੋਂ 1 ਵਜੇ ਤੱਕ ਰੈਣ ਸਬਾਈ ਦਾ ਕੀਰਤਨ ਕੀਤਾ। ਸੰਤ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ 201 ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰ ਇਤਿਹਾਸ ਦੀ ਸਾਂਝ ਪਾਈ ਗਈ। ਸੰਤ ਜੀ ਦੇ ਜਨਮ ਸਮੇਂ 17 ਮਾਰਚ ਨੂੰ ਅੰਮ੍ਰਿਤ ਵੇਲੇ ਸਵੇਰੇ 1 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਆਰਤੀ ਅਤੇ ਅਰਦਾਸ ਕੀਤੀ ਗਈ। ਇਹ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ ਕਲਗੀਧਰ ਟਰੱਸਟ ਬੜੂ ਸਾਹਿਬ ਚੀਮਾ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਚੀਮਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਵੱਲੋਂ ਇਸ ਸੰਤ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਅਤੇ ਸਮੂਹ ਕੀਰਤਨੀਆਂ ਪ੍ਰਚਾਰਕਾਂ ਦਾ ਧੰਨਵਾਦ ਕੀਤਾ।