ਗੁਰਮਤਿ ਸਮਾਗਮ 15 ਤੋਂ 17 ਤਕ
ਗੁਰਮਤਿ ਸਮਾਗਮ 15 ਤੋਂ 17 ਤੱਕ17 ਮਾਰਚ ਨੂੰ
Publish Date: Wed, 11 Mar 2026 04:08 PM (IST)
Updated Date: Wed, 11 Mar 2026 04:12 PM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਚੀਮਾ ਮੰਡੀ : ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ’ਤੇ ਉਨ੍ਹਾਂ ਦੀ ਜਨਮ ਨਗਰੀ ਚੀਮਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਨਾਨਕਸਰ ਚੀਮਾ ਵਿਖੇ 15,16 ਤੇ 17 ਮਾਰਚ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿੱਥੇ ਕਿ ਅੰਮ੍ਰਿਤ ਸੰਚਾਰ ਤੇ ਧਾਰਮਿਕ ਸਮਾਗਮ ਹੋਣਗੇ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਸੀਵਰ ਜਥੇਦਾਰ ਦਰਬਾਰਾ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ 15 ਮਾਰਚ ਨੂੰ ਸਵੇਰੇ 4 ਵਜੇ ਹੋਣਗੇ, ਜਿਨ੍ਹਾਂ ਦੇ ਭੋਗ 17 ਮਾਰਚ ਨੂੰ ਸਵੇਰੇ 2 ਵਜੇ ਪੈਣਗੇ। ਦੂਜੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ 15 ਮਾਰਚ ਨੂੰ ਸਵੇਰੇ 10 ਵਜੇ ਹੋਣਗੇ, ਜਿਨ੍ਹਾਂ ਦੇ ਭੋਗ 17 ਮਾਰਚ ਨੂੰ ਸਵੇਰੇ 10 ਵਜੇ ਪੈਣਗੇ, 15 ਮਾਰਚ ਨੂੰ ਹੀ ਸਵੇਰੇ 9 ਵਜੇ ਨਗਰ ਕੀਰਤਨ ਸਜੇਗਾ ਤੇ 17 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ’ਤੇ ਜੋੜ ਮੇਲੇ ਦੀ ਖੁਸ਼ੀ ਵਿੱਚ ਤਿੰਨੇ ਦਿਨ ਭਾਰੀ ਦੀਵਾਨ ਸੱਜਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੇਵਾਵਾਂ ਚੱਲ ਰਹੀਆਂ ਹਨ, ਜਿਸ ਵਿੱਚ ਤਨ ਮਨ ਧਨ ਨਾਲ ਸੇਵਾ ਕਰ ਕੇ ਜਨਮ ਸਫਲਾ ਕਰਨ। ਇਸ ਮੌਕੇ ਮੈਨੇਜਰ ਜਰਨੈਲ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ ਹਾਂਡਾ, ਨੰਬਰਦਾਰ ਗੁਰਜੰਟ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸਲਾਨਾ ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ ਗਿਆ।