ਬਾਰ੍ਹਵੀਂ ਜਮਾਤ ਦੀ ਗੁਰਮੀਤ ਕੌਰ ਬਣੀ ਜ਼ਿਲ੍ਹੇ ’ਚੋਂ ਟਾਪਰ
ਬਾਰਵੀਂ ਕਲਾਸ ਦੀ ਗੁਰਮੀਤ ਕੌਰ ਬਣੀ ਜ਼ਿਲੇ ’ਚੋਂ ਟਾਪਰ
Publish Date: Wed, 13 May 2026 06:12 PM (IST)
Updated Date: Wed, 13 May 2026 06:15 PM (IST)

- ਲਹਿਲ ਕਲਾਂ ਸਰਕਾਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਬਾਰ੍ਹਵੀਂ ’ਚੋਂ ਆਈਆਂ ਮੈਰਿਟ ’ਚ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲਹਿਲ ਕਲਾਂ ਦੇ ਬਾਰ੍ਹਵੀਂ ਜਮਾਤ ਬੋਰਡ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਪੰਜਾਬ ਭਰ ਵਿੱਚੋਂ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਪੰਜਾਬ ਪੱਧਰ ਤੇ ਰੋਸ਼ਨ ਕੀਤਾ ਹੈ। ਸਕੂਲ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿੱਚ ਗੁਰਮੀਤ ਕੌਰ ਪੁੱਤਰੀ ਬੀਰਬਲ ਸਿੰਘ ਨੇ 98.4 ਫ਼ੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚੋਂ ਨੌਵਾਂ ਰੈਂਕ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਅੰਜਲੀ ਪੁੱਤਰੀ ਨਿਰਮਲ ਸਿੰਘ ਨੇ 97.6 ਫ਼ੀਸਦੀ ਨਾਲ ਪੰਜਾਬ ਭਰ ਵਿੱਚੋਂ 13ਵਾਂ ਰੈਂਕ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ, ਅਮਨਦੀਪ ਕੌਰ ਪੁੱਤਰੀ ਦਲਵਾਰਾ ਸਿੰਘ 97.6 ਫ਼ੀਸਦੀ ਅੰਕਾਂ ਨਾਲ ਪੰਜਾਬ ਭਰ ਵਿੱਚੋਂ 13ਵਾਂ ਰੈਂਕ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਪੰਜਾਬ ਪੱਧਰ ’ਤੇ ਚਮਕਾਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ ਅਤੇ ਡਿਪਟੀ ਡੀਓ ਮਨਜੀਤ ਕੌਰ ਨੇ ਲਹਿਲ ਕਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਇੰਚਾਰਜ ਪ੍ਰਦੀਪ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਇੱਥੇ ਮਿਹਨਤੀ ਸਟਾਫ ਦੀ ਦਾਦ ਦੇਣੀ ਬਣਦੀ ਹੈ, ਜਿੰਨਾ ਦੀ ਮਿਹਨਤ ਸਦਕਾ ਪਹਿਲਾਂ ਵੀ ਪਿਛਲੇ ਸ਼ੈਸ਼ਨਾਂ ਦੌਰਾਨ ਵਿਦਿਆਰਥੀਆਂ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੱਡੇ ਪੱਧਰ ਤੇ ਅੰਕ ਪ੍ਰਾਪਤ ਕਰਕੇ ਮੈਰਿਟਾਂ ਹਾਸਲ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਵਿੰਦਰ ਸਿੰਘ, ਐੱਸਐੱਮਸੀ ਕਮੇਟੀ ਚੇਅਰਮੈਨ ਹਰਪ੍ਰੀਤ ਕੌਰ, ਮਾਸਟਰ ਹਰਪਾਲ ਸਿੰਘ, ਦਲਜੀਤ ਸਿੰਘ ਸਰਾਓ ਅਤੇ ਸਮੂਹ ਐੱਸਐੱਮਸੀ ਕਮੇਟੀ ਮੈਂਬਰ, ਕਲਾਸ ਇੰਚਾਰਜ ਦਲਜੀਤ ਕੌਰ ਅਤੇ ਸਮੂਹ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।