- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਏਐਸ ਪਬਲਿਕ ਸਕੂਲ ’ਚ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸਕੂਲ ਵਿਖੇ ਅਖੰਡਪਾਠ ਦਾ ਪ੍ਰਕਾਸ਼ ਕਰਵਾ ਕੇ ਭੋਗ ਪਾਏ। ਇਸ ਮੌਕੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ,ਅਧਿਆਪਕਾਂ,ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।ਗੁਰਪੁਰਬ ਦੇ ਪਾਵਨ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸਭਿੰਨੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸਕੂਲ ਦਾ ਸਮੁੱਚਾ ਵਾਤਾਵਰਨ ਰੂਹਾਨੀਅਤ ਅਤੇ ਸ਼ਾਂਤੀ ਨਾਲ ਭਰ ਦਿੱਤਾ। ਵਿਦਿਆਰਥੀਆਂ ਦੀ ਇਸ ਭਾਵਪੂਰਣ ਪੇਸ਼ਕਾਰੀ ਦੀ ਹਾਜ਼ਰ ਸੰਗਤ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀਆਂ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਇਹ ਸਿੱਖਿਆਵਾਂ ਵਿਦਿਆਰਥੀਆਂ ਦੇ ਚੰਗੇ ਚਰਿੱਤਰ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਸਕੂਲ ਮੈਨੇਜਮੈਂਟ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਮਾਪਿਆਂ, ਅਧਿਆਪਕਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।