ਗੁਰਪਿਆਰ ਸਿੰਘ ਬਣੇ ਇਕਾਈ ਮੀਤ ਪ੍ਰਧਾਨ
ਗੁਰਪਿਆਰ ਸਿੰਘ ਬਣੇ ਇਕਾਈ ਮੀਤ ਪ੍ਰਧਾਨ
Publish Date: Wed, 28 Jan 2026 04:07 PM (IST)
Updated Date: Wed, 28 Jan 2026 04:10 PM (IST)

ਲਹਿਰਾਗਾਗਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਹਿਮ ਇਕੱਤਰਤਾ ਦੌਰਾਨ ਪਿੰਡ ਇਕਾਈ ਢੀਂਡਸਾ ਲਈ ਨਵੀਂ ਨਿਯੁਕਤੀ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਸੁੱਖਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਾਦਸੋਂ ਅਤੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਜਿਸ ਵਿੱਚ ਪਿੰਡ ਅਤੇ ਇਲਾਕੇ ਦੇ ਸਰਗਰਮ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਅਤੇ ਪਿੰਡ ਪੱਧਰ ’ਤੇ ਕਿਸਾਨ ਮਸਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਗੁਰਪਿਆਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਇਕਾਈ ਢੀਂਡਸਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਗੁਰਪਿਆਰ ਸਿੰਘ ਲੰਮੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਨਾਲ ਜੁੜ ਕੇ ਨਿਸ਼ਕਾਮ ਭਾਵਨਾ ਨਾਲ ਸੰਗਠਨ ਦੀ ਸੇਵਾ ਕਰ ਰਹੇ ਹਨ ਅਤੇ ਕਿਸਾਨੀ ਅੰਦੋਲਨਾਂ ਵਿੱਚ ਉਨ੍ਹਾਂ ਦੀ ਭੂਮਿਕਾ ਸਦਾ ਸਲਾਹਣਯੋਗ ਰਹੀ ਹੈ। ਆਗੂਆਂ ਨੇ ਉਮੀਦ ਜਤਾਈ ਕਿ ਗੁਰਪਿਆਰ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਸੂਝ-ਬੂਝ ਅਤੇ ਜੋਸ਼ ਨਾਲ ਨਿਭਾਉਣਗੇ ਅਤੇ ਪਿੰਡ ਪੱਧਰ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੰਗਠਨ ਦੇ ਮੰਚ ਰਾਹੀਂ ਉੱਚ ਪੱਧਰ ਤਕ ਪਹੁੰਚਾਉਣਗੇ। ਨਵੀਂ ਨਿਯੁਕਤੀ ਤੋਂ ਬਾਅਦ ਗੁਰਪਿਆਰ ਸਿੰਘ ਨੇ ਸੰਗਠਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਗਿਆ ਹੈ, ਉਹ ਉਸ ’ਤੇ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਕੰਮ ਕਰਨਗੇ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀਆਂ ਨੀਤੀਆਂ ਨੂੰ ਪਿੰਡ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨਗੇ।