ਗੁਰੂ ਤੇਗ ਬਹਾਦਰ ਕਾਲਜ ਦੇ ਵਿਦਿਆਰਥੀਆਂ ਦੀ ਨਤੀਜਿਆਂ ’ਚ ਝੰਡੀ
ਗੁਰੂ ਤੇਗ ਬਹਾਦਰ ਕਾਲਜ ਦੇ ਵਿਦਿਆਰਥੀਆਂ ਦੀ ਨਤੀਜਿਆਂ ਵਿੱਚ ਝੰਡੀ
Publish Date: Wed, 01 Apr 2026 04:51 PM (IST)
Updated Date: Wed, 01 Apr 2026 04:55 PM (IST)
ਲਹਿਰਾਗਾਗਾ : ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਲੇਹਲ ਖੁਰਦ ਦਾ ਬੀਏ ਬੀਐੱਡ ਦੇ ਸਤਵੇਂ ਸਮੈਸਟਰ ਦਾ ਨਤੀਜੇ ਵਿਚ ਵਿਦਿਆਰਥੀਆਂ ਦੀ ਝੰਡੀ ਰਹੀ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗਿਆਨਤਮਕ ਖੇਤਰ ਵਿੱਚ ਵੀ ਅੱਗੇ ਲਿਆਉਣਾ ਹੈ ਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਨ੍ਹਾਂ ਨਤੀਜਾ ਸਬੰਧੀ ਦੱਸਦਿਆਂ ਕਿਹਾ ਕਿ ਅਰਸ਼ਦੀਪ ਕੌਰ ਪੁੱਤਰੀ ਸੁਖਪਾਲ ਸਿੰਘ ਨੇ 94.33 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ, ਪ੍ਰਿਆਂਸ਼ੂ ਸ਼ਰਮਾ ਪੁੱਤਰ ਅਸ਼ਵਨੀ ਸ਼ਰਮਾ ਨੇ 94 ਫ਼ੀਸਦੀ ਨੰਬਰ ਲੈ ਕੇ ਦੂਸਰਾ ਅਤੇ ਕਸ਼ਿਸ਼ ਪੁੱਤਰੀ ਸਤੀਸ਼ ਕੁਮਾਰ ਨੇ 93.66 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਨੰਬਰ ਲੈ ਕੇ ਵਧੀਆ ਨਤੀਜਾ ਹਾਸਲ ਕੀਤਾ। ਇਸ ਮੌਕੇ ਸਮੂਹ ਮੈਨੇਜਮੈਂਟ, ਸਮੂਹ ਸਟਾਫ ਨੇ ਅੱਵਲ ਰਹਿਣ ਵਾਲੇ ਅਤੇ ਵਧੀਆ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।