- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਤੇਗ ਬਹਾਦਰ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਬੀਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਵਿਦਿਆਰਥਣ ਮਾਣਿਆ ਗ੍ਰੇਡ 9.13 ਫੀਸਦੀ ਅੰਕ ਲੈ ਕੇ ਪਹਿਲਾ, ਗੁਰਦੀਪ ਕੌਰ ਗ੍ਰੇਡ 8.78 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਕਮਲਦੀਪ ਕੌਰ ਗ੍ਰੇਡ 8.65 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਬਾਕੀ ਵਿਦਿਆਰਥਣਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਅੱਵਲ ਆਏ ਵਿਦਿਆਰਥੀਆਂ ਦੇ ਮਾਪਿਆਂ, ਕਾਲਜ ਪ੍ਰਿੰਸੀਪਲ ਰੀਤੂ ਗੋਇਲ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਕੇ ਉਸ ਨੂੰ ਹਰ ਇੱਕ ਖੇਤਰ ਦੇ ਵਿਚ ਸਫਲ ਬਣਾਉਣਾ ਹੈ। ਵਾਈਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਾਡੀ ਸੰਸਥਾ ਅਤੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰੀਤੂ ਗੋਇਲ ਨੇ ਮੈਨੇਜਮੈਟ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਵਿਦਿਆਰਥੀ ਸਖਤ ਮਿਹਨਤ ਕਰਕੇ ਕੋਈ ਵੀ ਮੰਜਿਲ ਪ੍ਰਾਪਤ ਕਰ ਸਕਦੇ ਹਨ। ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆ ਦਾ ਸਰਵਪੱਖੀ ਵਿਕਾਸ ਕਰਕੇ ਹਰ ਖੇਤਰ ਵਿਚ ਨਿਪੁੰਨ ਬਣਾਉਣਾ ਹੈ।