ਪਿੰਡ ਪੰਡੋਰੀ ਕਮੇਟੀ ਦੀ ਚੋਣ ਸੰਪੰਨ
ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਵੱਲੋਂ ਪਿੰਡ ਪੰਡੋਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ
Publish Date: Fri, 06 Mar 2026 03:55 PM (IST)
Updated Date: Sat, 07 Mar 2026 04:00 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲਕਲਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿੰਡ ਪੰਡੋਰੀ ਵਿਖੇ ਹੋਈ। ਇਸ ਮੌਕੇ ਪਿੰਡ ਦੇ ਸਾਬਕਾ ਸੈਨਿਕਾਂ ਨੇ ਵੱਡੀ ਗਿਣਤੀ ’ਚ ਹਿੱਸਾ ਲੈ ਕੇ ਸੰਗਠਨਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ 15 ਮਾਰਚ ਨੂੰ ਮਹਿਲ ਖੁਰਦ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਸੈਨਿਕ ਸ਼ਹੀਦੀ ਸਮਾਗਮ ਸਬੰਧੀ ਵਿਚਾਰ ਕੀਤਾ ਗਿਆ ਅਤੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਵੀ ਚਰਚਾ ਹੋਈ। ਇਸ ਤੋਂ ਬਾਅਦ ਪਿੰਡ ਪੰਡੋਰੀ ਦੀ ਨਵੀਂ ਕਮੇਟੀ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ। ਚੋਣ ਅਨੁਸਾਰ ਕੈਪਟਨ ਬਾਰਾ ਸਿੰਘ ਨੂੰ ਕਮੇਟੀ ਦਾ ਸਰਪ੍ਰਸਤ, ਹੌਲਦਾਰ ਸਪਿੰਦਰ ਸਿੰਘ ਨੂੰ ਪ੍ਰਧਾਨ, ਨਾਇਬ ਸੂਬੇਦਾਰ ਹਰਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਹੌਲਦਾਰ ਦਰਸ਼ਨ ਸਿੰਘ ਨੂੰ ਜਨਰਲ ਸਕੱਤਰ, ਸੂਬੇਦਾਰ ਬਲਦੇਵ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਹੌਲਦਾਰ ਬਿੰਦਰ ਸਿੰਘ ਨੂੰ ਖਜਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਹੌਲਦਾਰ ਰਾਜਪਾਲ ਸਿੰਘ, ਸੂਬੇਦਾਰ ਬਲਜੀਤ ਸਿੰਘ ਅਤੇ ਹੌਲਦਾਰ ਮੱਖਣ ਸਿੰਘ ਨੂੰ ਸਲਾਹਕਾਰ ਮੈਂਬਰ ਬਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਨਵ-ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਸਾਬਕਾ ਸੈਨਿਕ ਇਕਜੁੱਟ ਹੋ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ। ਨਵ-ਨਿਯੁਕਤ ਪ੍ਰਧਾਨ ਹੌਲਦਾਰ ਸਪਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਪਿੰਡ ਪੰਡੋਰੀ ਦੀ ਕਮੇਟੀ ਜਥੇਬੰਦੀ ਪ੍ਰਤੀ ਸਮਰਪਿਤ ਰਹਿੰਦਿਆਂ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਬਲਾਕ ਮਹਿਲ ਕਲਾਂ ਦੇ ਮੀਤ ਪ੍ਰਧਾਨ ਕੈਪਟਨ ਗੁਰਮੇਲ ਸਿੰਘ ਛਾਪਾ, ਸੂਬੇਦਾਰ ਮੇਜਰ ਗੁਰਜੰਟ ਸਿੰਘ, ਇਕਾਈ ਪ੍ਰਧਾਨ ਮਹਿਲ ਖੁਰਦ ਕੈਪਟਨ ਜਤਿੰਦਰਪਾਲ ਸਿੰਘ, ਸਰਪੰਚ ਪੰਡੋਰੀ ਕੈਪਟਨ ਕੇਵਲ ਸਿੰਘ, ਸੂਬੇਦਾਰ ਜਸਵਿੰਦਰ ਸਿੰਘ, ਸੂਬੇਦਾਰ ਸਿੰਗਾਰਾ ਸਿੰਘ, ਹੌਲਦਾਰ ਰਣਜੀਤ ਸਿੰਘ, ਹੌਲਦਾਰ ਬੂਟਾ ਸਿੰਘ, ਹੌਲਦਾਰ ਦਰਬਾਰਾ ਸਿੰਘ, ਨਾਇਕ ਬੂਟਾ ਸਿੰਘ, ਨਾਇਕ ਕੇਬਲ ਸਿੰਘ, ਨਾਇਕ ਸੁਰਿੰਦਰ ਕੁਮਾਰ, ਸਰੂਪ ਸਿੰਘ ਨੌਰੀਆ ਸਮੇਤ ਵੱਡੀ ਗਿਣਤੀ ’ਚ ਸਾਬਕਾ ਸੈਨਿਕ ਹਾਜ਼ਰ ਸਨ। ਇਸ ਤੋਂ ਇਲਾਵਾ ਪਰਮਜੀਤ ਕੌਰ ਪਤਨੀ ਸਵਰਗਵਾਸੀ ਸੂਬੇਦਾਰ ਕਾਬਲ ਸਿੰਘ ਅਤੇ ਮਹਿੰਦਰ ਕੌਰ ਪਤਨੀ ਹੌਲਦਾਰ ਲਾਲ ਸਿੰਘ ਵੀ ਹਾਜ਼ਰ ਸਨ।