- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਪਾਲ ਚੀਮਾ ਨੇ ਬੀਡੀਪੀਓ ਦਫ਼ਤਰ ਦਾ ਰੱਖਿਆ ਨੀਂਹ ਪੱਥਰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਨਵਾਂ ਦਫ਼ਤਰ ਪੇਂਡੂ ਪ੍ਰਸ਼ਾਸਨ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣ ਦੇ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।
ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦਾ ਨੀਂਹ ਪੱਥਰ ਰੱਖਣ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਝ ਮਹੀਨੇ ਪਹਿਲਾਂ ਇਸ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਸੀ। ਨਵਾਂ ਬਲਾਕ ਦਫ਼ਤਰ ਹੋਂਦ ਵਿੱਚ ਆਉਣ ਨਾਲ ਪੰਚਾਇਤਾਂ ਨੂੰ ਆਪਣੇ ਕੰਮਾਂ ਲਈ ਦੂਰ-ਦੁਰਾਡੇ ਦੇ ਬਲਾਕ ਦਫ਼ਤਰਾਂ ਵਿੱਚ ਜਾਣ ਦੀ ਲੋੜ ਖ਼ਤਮ ਹੋਵੇਗੀ ਅਤੇ ਸੇਵਾਵਾਂ ਸਥਾਨਕ ਪੱਧਰ ’ਤੇ ਵਧੇਰੇ ਸੁਖਾਲੀਆਂ ਹੋਣਗੀਆਂ।ਵਿੱਤ ਮੰਤਰੀ ਨੇ ਦੱਸਿਆ ਕਿ 6600 ਵਰਗ ਫੁੱਟ ਵਿੱਚ ਉਸਾਰੇ ਜਾਣ ਵਾਲੇ ਇਸ ਭਵਨ ਨੂੰ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਿਕਾਸ-ਦ੍ਰਿਸ਼ਟੀ ਸਿਰਫ਼ ਇਮਾਰਤਾਂ ਉਸਾਰਨ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦਾ ਸਮਾਂ ਬਚਾਉਣ, ਪ੍ਰਸ਼ਾਸਕੀ ਪਹੁੰਚ ਸੁਖਾਲੀ ਬਣਾਉਣ ਅਤੇ ਪੇਂਡੂ ਜੀਵਨ ਵਿੱਚ ਸਹੂਲਤਾਂ ਦਾ ਘੇਰਾ ਵਧਾਉਣ ਨਾਲ ਜੁੜੀ ਹੋਈ ਹੈ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ, ਸਰਪੰਚ ਗੁਰਬਿਆਸ ਸਿੰਘ, ਆੜਤੀ ਆਗੂ ਅਮਰੀਕ ਸਿੰਘ ਧਾਲੀਵਾਲ, ਪੰਚ ਦਲਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜਰ ਸਨ।