ਸੀ੍ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਸੀ੍ ਗੁਰੂ ਰਵਿਦਾਸ ਮਹਾਰਾਜ ਜੀ ਦਾ ਅਵਤਾਰ ਦਿਹਾੜਾ ਮਨਾਇਆ
Publish Date: Mon, 16 Feb 2026 04:16 PM (IST)
Updated Date: Tue, 17 Feb 2026 04:01 AM (IST)

ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ’ਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾਂ ’ਚੋਂ ਗੁਰੂ ਰਵਿਦਾਸ ਜੀ ਦਾ ਅਹਿਮ ਸਥਾਨ : ਖਾਲਸਾ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 649ਵਾਂ ਆਗਮਨ ਪੁਰਬ ਗੁਰਸੇਵਕ ਨਗਰ ਧਨੌਲਾ ਰੋਡ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਰਨਾਲਾ ਵਿਖੇ ਪ੍ਰਧਾਨ ਕੁਲਦੀਪ ਸਿੰਘ ਡਾਗੋਂ ਦੀ ਯੋਗ ਅਗਵਾਈ ਹੇਠ ਸਮੂਹ ਮੈਂਬਰ ਸਹਿਬਾਨ ਵੱਲੋਂ ਸਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਸੇਸ਼ ਮਹਿਮਾਨ ਦੇ ਤੌਰ ’ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਪਹੁੰਚੇ ਅਤੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਸੀਨੀਅਰ ਐਡਵੋਕੇਟ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖ਼ਾਲਸਾ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਦਿਂਆ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ’ਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾਂ ’ਚੋਂ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਭਗਤ ਰਵਿਦਾਸ ਜੀ ਨੂੰ ਗੁਰੂ ਰਵੀਦਾਸ, ਭਗਤ ਰਵਿਦਾਸ ਜੀ, ਸੰਤ ਰਵੀਦਾਸ, ਰੈਦਾਸ, ਰੋਹੀਦਾਸ ਅਤੇ ਰੂਹੀਦਾਸ ਆਦਿ ਕਈ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਨੇ ਸਮਾਜ ਵਿਚ ਅਜਿਹੀਆਂ ਫੈਲੀਆਂ ਕੁਰੀਤੀਆਂ ਨੂੰ ਬੜੀ ਸ਼ਿਦਤ ਨਾਲ ਮਹਿਸੂਸ ਕੀਤਾ ਤੇ ਇਸ ਭੇਦਭਾਵ ਨੂੰ ਤਾਰਕਿਕ ਅਤੇ ਦਲੀਲ ਭਰਪੂਰ ਢੰਗ ਨਾਲ ਖੰਡਿਤ ਕਰਦੇ ਕੇਵਲ ਪ੍ਰਮਾਤਮਾ ਦੇ ਭਗਤ ਨੂੰ ਸਭ ਤੋਂ ਉਚਾ ਦਰਜਾ ਦਿੱਤਾ। ਰਵਿਦਾਸ ਕਮੇਟੀ ਦੇ ਆਗੂ ਅਵਤਾਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ, ਉੱਚ-ਨੀਚ ਅਤੇ ਭੇਦਭਾਵ ਖ਼ਤਮ ਕਰਨ ਦੀ ਗੱਲ ਕੀਤੀ। ਉਨ੍ਹਾਂ ਨੇ ਕਿਸੇ ਨੂੰ ਵੀ ਉਚਾ ਜਾਂ ਨੀਵਾਂ ਨਾ ਸਮਝਣ ਦੀ ਸਿਖਲਾਈ ਦਿੱਤੀ। ਉਨ੍ਹਾਂ ਨੇ ਸਦਾ ਇਹ ਉਪਦੇਸ਼ ਦਿੱਤਾ ਕਿ ਮਨੁੱਖ ਨੇ ਆਪਣੇ ਜੀਵਨ ’ਚ ਸੱਚਾਈ, ਇਮਾਨਦਾਰੀ ਅਤੇ ਸੰਤੋਖ ਨਾਲ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਾਂ ਨੂੰ ਪਖੰਡ, ਧਾਰਮਿਕ ਅੰਧਵਿਸ਼ਵਾਸਾਂ ਅਤੇ ਭੇਦਭਾਵ ਤੋਂ ਬਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਬਾਣੀ ਆਮ ਜਨਤਾ ਨੂੰ ਸਮਝਾਉਂਦੀ ਹੈ ਕਿ ਪ੍ਰਭੂ ਦੀ ਭਗਤੀ ਅਤੇ ਸੱਚੀ ਸੇਵਾ ਹੀ ਮਨੁੱਖ ਨੂੰ ਉੱਚਾ ਬਣਾਉਂਦੀ ਹੈ, ਨਾ ਕਿ ਉਸ ਦੀ ਜਾਤ ਜਾਂ ਉਸਦੇ ਧਨ-ਪਦਾਰਥ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਬਾਬਾ ਪ੍ਰੀਤਮ ਸਿੰਘ ਕਾਲੀ ਕੰਬਲੀਵਾਲਾ, ਕੈਸੀਅਰ ਸਤਪਾਲ ਸਿੰਘ ਚੌਹਾਨ, ਜੋਰਾ ਸਿੰਘ ਚੌਹਾਨ, ਮਨਵੀਰ ਸਿੰਘ ਸੰਧੂ, ਕਮਲਜੀਤ ਸਿੰਘ ਸੰਧੂ, ਗੁਰਤੇਜ ਸਿੰਘ, ਜਸਵਿੰਦਰ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ, ਪਿਆਰਾ ਸਿੰਘ ਕੋਲਧਾਰ ਸੰਧੂ, ਦਰਬਾਰਾ ਸਿੰਘ, ਸ਼ੇਰ ਸਿੰਘ ਸੰਧੂ, ਰਾਜਵਿੰਦਰ ਸਿੰਘ ਨੀਟੂ, ਲੱਭੀ ਸੰਧੂ, ਚਰਨਜੀਤ ਸਿੰਘ ਚੰਨਾ, ਸੁੱਖਾ ਸਿੰਘ, ਪ੍ਰੀਤਮ ਅਤੇ ਕਾਲਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।