ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Mon, 02 Feb 2026 03:59 PM (IST)
Updated Date: Tue, 03 Feb 2026 04:02 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਨੂੰ ਸਮਰਪਿਤ ਪਿੰਡ ਧਨੌਲਾ ਖੁਰਦ ਦੀ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਪੈਣ ਉਪਰੰਤ ਸੰਗਤ ਲਈ ਲੰਗਰ ਵਰਤਾਇਆ ਗਿਆ। ਇਸ ਮੌਕੇ ਭਾਈ ਕਰਮਜੀਤ ਸਿੰਘ ਮੱਤੀ ਵਾਲਿਆਂ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਹਲਕਾ ਬਰਨਾਲਾ ਦੇ ਐੱਮਐੱਲਏ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਹੋਰ ਵੀ ਰਾਜਨੀਤਿਕ ਪਾਰਟੀ ਦੇ ਆਗੂਆਂ ਨੇ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਧਨੌਲਾ ਖੁਰਦ ਦੇ ਪ੍ਰਧਾਨ ਨਿਰਮਲ ਸਿੰਘ, ਸਰਪੰਚ ਗੁਰਬਿੰਦਰ ਸਿੰਘ ਗੋਗੀ, ਜਸਵਿੰਦਰ ਸਿੰਘ ਕਾਕਾ,ਸੋਨੀ ਨੰਬਰਦਾਰ,ਮਿੰਟੂ ਸਿੰਘ, ਸੁਖਰਾਜ ਸਿੰਘ ਕਾਲਾ, ਪਰਮਜੀਤ ਸਿੰਘ, ਹਰਬੰਸ ਸਿੰਘ, ਸ਼ਿੰਦਰ ਕੌਰ ਪੰਚ, ਮੰਗਤ ਸਿੰਘ ਪੰਚ, ਜੋਤੀ ਬਾਵਾ ਪੰਚ ਤੇ ਹੋਰ ਸੰਗਤ ਨੇ ਹਾਜ਼ਰੀ ਲਵਾਈ।