ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸੂਬੇ ਸਰਕਾਰ ਨੂੰ ਸੱਤਾ 'ਚ ਆਏ ਕਰੀਬ ਦੋ ਸਾਲ ਹੋ ਚੁੱਕੇ ਹਨ, ਪਰ ਸੂਬੇ 'ਚ ਜੀਵਨ ਬਤੀਤ ਕਰ ਰਹੇ ਲੋਕ ਅੱਜ ਵੀ ਮਿਲਣ ਵਾਲੀਆਂ ਸਿਹਤ ਸਹੂਲਤਾਂ ਤੋਂ ਵਾਂਝੇ ਹਨ, ਜਿਸ ਕਾਰਨ ਆਮ ਲੋਕ ਇਲਾਜ ਕਰਵਾਉਣ ਤੋਂ ਵੀ ਅਸਮਰਥ ਹਨ। ਜ਼ਿਕਰਯੋਗ ਹੈ ਕਿ ਅੱਜ ਗਰੀਬ ਲੋਕਾਂ ਨੂੰ ਵੀ ਸਰਕਾਰੀ ਹਸਪਤਾਲ ਦੀ ਥਾਂ ਨਿੱਜੀ ਹਸਪਤਾਲਾਂ 'ਚ ਮਹਿੰਗੇ ਇਲਾਜ ਕਰਵਾਉਣ ਪੈ ਰਿਹਾ ਹੈ। ਜੋ ਕਿ ਆਮ ਲੋਕਾਂ ਲਈ ਬਹੁਤ ਦੂਰ ਦੀ ਗੱਲ ਹੈ। ਸਰਕਾਰ ਨੂੰ ਚਾਹੀਦੀ ਹੈ ਕਿ ਆਮ ਲੋਕਾਂ ਦੀ ਸਿਹਤ ਸਬੰਧੀ ਸਰਕਾਰੀ ਹਸਪਤਾਲਾਂ 'ਚ ਇਲਾਜ ਸਸਤੇ ਰੇਟਾਂ 'ਚ ਕਰਨੇ ਚਾਹੀਦੇ ਹਨ। ਇਸ ਲਈ ਅੱਜ ਸੂਬੇ ਭਰ 'ਚ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸੂਬੇ 'ਚ ਆਮ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹਨ।

ਐਡੋਵੇਕਟ ਵਿਜੈ ਪੁਨੀਆ ਨੇ ਕਿਹਾ ਕਿ ਸੂਬੇ ਭਰ 'ਚ ਹਰ ਇਕ ਵਿਅਕਤੀ ਕੋਈ ਨਾ ਕੋਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੈ। ਜਿਸ ਕਾਰਨ ਸਾਡੇ ਦੇਸ਼ ਹਰ ਇਕ ਵਿਅਕਤੀ ਦਾ ਸਸਤਾ ਇਲਾਜ ਹੋਣਾ ਚਾਹੀਦਾ ਹੈ। ਅੱਜ ਸਾਡੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਚਾਹੀਦੀਆਂ ਹਨ।

ਐਡਵੋਕੇਟ ਵਾਰੁਣ ਸਿੰਗਲਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਬਾਹਰਲੇ ਦੇਸ਼ਾਂ ਵਾਂਗ ਸਿਹਤ ਸਬੰਧੀ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ, ਤਾਂ ਆਮ ਲੋਕ ਦੀ ਸਿਹਤ ਦਾ ਇਲਾਜ ਸਸਤੇ ਰੇਟਾਂ 'ਚ ਹੋ ਸਕੇ। ਸਾਡੇ ਸੂਬੇ 'ਚ ਨਿੱਜੀ ਹਸਪਤਾਲਾਂ 'ਚ ਇਲਾਜ ਕਰਵਾਉਣ ਆਮ ਲੋਕਾਂ ਦੀ ਬੱਸ ਦੀ ਗੱਲ ਨਹੀਂ ਹੈ। ਦੇਸ ਅੰਦਰ ਸਿਹਤ ਸਹੂਲਤ ਬਿਲਕੁਲ ਮੁਫ਼ਤ ਹੋਈਆਂ ਚਾਹੀਦੀਆਂ ਹਨ।

ਸਮਾਜ ਸੇਵੀ ਵਿਸਾਲ ਚੌਧਰੀ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਤੇ ਦਵਾਈਆਂ ਦੀ ਘਾਟ ਹੈ, ਜਿਸ ਕਾਰਨ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹਨ, ਇਸ ਲਈ ਲੋਕਾਂ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਕਰਵਾਉਣ ਦੀ ਥਾਂ ਨਿੱਜੀ ਹਸਪਤਾਲਾਂ 'ਚ ਜਾਣਾ ਪੈ ਰਿਹਾ ਹੈ ਤੇ ਮਹਿੰਗੀਆਂ ਦਵਾਈਆਂ ਲੈਣੀਆਂ ਪੈਦੀਆਂ ਹਨ।

ਸਾਬਕਾ ਸਰਪੰਚ ਭੁਪਿੰਦਰ ਕੁਮਾਰ ਨੇ ਕਿਹਾ ਕਿ ਸੂਬੇ ਸਰਕਾਰ ਨੂੰ ਸਰਕਾਰੀ ਹਸਪਤਾਲਾਂ 'ਚ ਨਿੱਜੀ ਹਸਪਤਾਲਾਂ ਵਾਂਗ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ, ਤਾਂ ਆਮ ਲੋਕਾਂ ਨੂੰ ਬਾਹਰੋ ਸਟੋਰਾਂ 'ਚ ਮਹਿੰਗੀਆਂ ਦਵਾਈਆਂ ਖ਼ਰੀਦਣ ਦੀ ਥਾਂ ਸਰਕਾਰੀ ਹਸਪਤਾਲਾਂ 'ਚ ਮਿਲ ਸਕਣ। ਸਰਕਾਰ ਨੂੰ ਸਰਕਾਰੀ ਹਸਪਤਾਲਾਂ 'ਚ ਵੱਧ ਤੋਂ ਵੱਧ ਮੁਫ਼ਤ ਇਲਾਜ ਦੀ ਸਹੂਲਤ ਦੇਣੀ ਚਾਹੀਦੀ ਹੈ, ਤਾਂ ਕਿ ਆਮ ਲੋਕ ਆਪਣੀ ਸਿਹਤ ਦਾ ਇਲਾਜ ਆਸਾਨੀ ਨਾਲ ਕਰਵਾ ਸਕਣ।