- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੁਲਾਜ਼ਮਾਂ ਨੇ ਡੇਂਗੂ ਤੋਂ ਬਚਾਅ ਲਈ ਵਿੱਢੀ ਮੁਹਿੰਮ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੋਰ ਅਤੇ ਸੀਨੀਅਰ ਮੈਡੀਕਲ ਅਫਸਰ ਪੀਐੱਚਸੀ ਕੌਹਰੀਆਂ ਡਾ. ਕੰਵਲਜੀਤ ਸਿਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਐੱਚਸੀ ਕੌਹਰੀਆਂ ਅਧੀਨ ਆਉਂਦੇ ਸਬ ਸੈਂਟਰ ਲਖਮੀਰਵਾਲਾ ਅਤੇ ਅਕਾਲਗੜ੍ਹ, ਚੱਠੇ ਨਕਟੇ ਅਤੇ ਭਰੂਰ ਵਿਖੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਵਜੋਂ ਸਬ ਸੈਂਟਰ ਲਖਮੀਰਵਾਲਾ ਅਤੇ ਅਧੀਨ ਆਉਂਦੇ ਪਿੰਡਾਂ ਅਕਾਲਗੜ੍ਹ, ਚੱਠੇ ਨਕਟੇ ,ਭਰੂਰ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀਐੱਚਓ ਜਸਵੀਰ ਕੋਰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ, ਛੱਤਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ‘ਡਰਾਈ ਡੇ’ ਵਜੋਂ ਮਨਾਉਂਦੇ ਹੋਏ ਘਰਾਂ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਖਾਲੀ ਕੀਤਾ ਜਾਵੇ। ਮੱਛਰਾਂ ਦੀ ਪੈਦਾਵਾਰ ਰੋਕਣਾ ਹੀ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਦਾ ਮਹੱਤਵਪੂਰਨ ਤਰੀਕਾ ਹੈ।
ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਬੁਖਾਰ, ਸਿਰ ਦਰਦ, ਸਰੀਰ ਦਰਦ ਆਦਿ ਲੱਛਣ ਹੋਣ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਇਸ ਮੋਕੇ ਉਨਾ ਨੇ ਕਿਹਾ ਕਿ ਮੱਛਰਾਂ ਤੇ ਕੰਟਰੋਲ ਕਰਕੇ ਆਪਾ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਤੋਂ ਬਚਾਅ ਕਰ ਸਕਦੇ ਹਾਂ ਇਸ ਮੋਕੇ ਆਸਾ ਵਰਕਰ ਨਰਿੰਦਰ ਕੋਰ ਸਮੇਤ ਹੋਰ ਹਾਜ਼ਰ ਸਨ।