- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸੰਭਾਲ ਸਬੰਧੀ ਚੈੱਕਅਪ ਕੈਂਪ ਆਯੋਜਿਤ

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਸ਼ੇਰਪੁਰ : ਕਮਿਊਨਟੀ ਹੈਲਥ ਸੈਂਟਰ ਸ਼ੇਰਪੁਰ ਵਿਖੇ ਸੁਖਚੈਨ ਸਿੰਘ ਏਡੀਸੀ ਵਿਕਾਸ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਾ. ਅਮਰਜੀਤ ਕੌਰ ਸਿਵਲ ਸਰਜਨ ਸੰਗਰੂਰ ਦੀ ਅਗਵਾਈ ਹੇਠ ਸੀਐੱਚਸੀ ਸ਼ੇਰਪੁਰ ਵਿਖੇ ਡਾ. ਜਸਦੀਪ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ-ਰੇਖ ਹੇਠ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਪਲੀਮੈਂਟਰੀ ਨਿਊਟਰੀਸ਼ਨ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਦੇਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਧੂਰੀ ਦੇ ਸਹਿਯੋਗ ਨਾਲ ਚੈੱਕਅਪ ਕੈਂਪ ਲਾਇਆ ਗਿਆ। ਵਰਣਨਯੋਗ ਹੈ ਕਿ ਬਾਲ ਵਿਕਾਸ ਵਿਭਾਗ ਧੂਰੀ ਵੱਲੋਂ ਆਪਣੇ ਅਧੀਨ ਆਉਂਦੇ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਬੱਚਿਆਂ ਨੂੰ ਚੈੱਕਅਪ ਕਰਵਾਉਣਾ ਲਈ ਸੀਐੱਚਸੀ ਵਿਖੇ ਲਿਆਂਦਾ ਗਿਆ। ਇਸ ਮੌਕੇ ਬੀਈਈ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਤਰੁਨ ਅਹੂਜਾ ਬੱਚਿਆਂ ਦੇ ਮਾਹਿਰ ਸਿਵਲ ਹਸਪਤਾਲ ਸੰਗਰੂਰ ਤੋਂ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਵੱਲੋਂ ਬੱਚਿਆਂ ਦਾ ਫਰੀ ਚੈੱਕਅਪ ਕੀਤਾ ਗਿਆ ਅਤੇ ਬੱਚਿਆਂ ਦੀ ਸਿਹਤ ਜਾਂਚ ਅਤੇ ਸੰਭਾਲ ਸਬੰਧੀ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪ੍ਰੇਰਿਤ ਕੀਤਾ ਗਿਆ। ਦੁਆਰਾ ਰੈਫਰ ਕੀਤੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਰਬੰਸ ਸਿੰਘ ਸੀਡੀਪੀਓ ਧੂਰੀ ਡਾ. ਯਤਨ ਜੈਨ ਡੈਂਟਲ ਮੈਡੀਕਲ ਅਫਸਰ, ਤਰਸੇਮ ਸਿੰਘ ਬੀਈਈ, ਜਰਨੈਲ ਕੌਰ ਐੱਲਐੱਚਵੀ ਆਦਿ ਹਾਜ਼ਰ ਸਨ।