ਦਿਲ ਕੰਬਾਊ ਵਾਰਦਾਤ: ਸੈਲੂਨ ਅੰਦਰ ਬੈਠੇ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵਾਂ ਦੀ ਬੇਰਹਿਮੀ ਨਾਲ ਹੱਤਿਆ ਸ਼ਹਿਰ ਦੇ ਬਾਜ਼ਾਰ ਵਿੱਚ ਮੰਗਲਵਾਰ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ਹਿਰ ਦੀ ਕੱਕੜਵਾਲ ਰੋਡ ਸਥਿਤ ਇੱਕ ਹੇਅਰ ਸੈਲੂਨ 'ਤੇ ਬੈਠੇ ਦੋ ਨੌਜਵਾਨਾਂ 'ਤੇ ਕਰੀਬ ਅੱਧੀ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹ
Publish Date: Wed, 08 Jul 2026 11:39 AM (IST)
Updated Date: Wed, 08 Jul 2026 11:40 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਧੂਰੀ : ਸ਼ਹਿਰ ਦੇ ਬਾਜ਼ਾਰ ਵਿੱਚ ਮੰਗਲਵਾਰ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ਹਿਰ ਦੀ ਕੱਕੜਵਾਲ ਰੋਡ ਸਥਿਤ ਇੱਕ ਹੇਅਰ ਸੈਲੂਨ 'ਤੇ ਬੈਠੇ ਦੋ ਨੌਜਵਾਨਾਂ 'ਤੇ ਕਰੀਬ ਅੱਧੀ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਧੂਰੀ-ਬਰਨਾਲਾ ਰੋਡ ਸਥਿਤ ਹਰਦੀਪ ਸਿੰਘ ਵਾਸੀ ਬਮਾਲ ਦੇ ਸੈਲੂਨ ਵਿੱਚ ਦੇਵ ਕੁਮਾਰ ਉਰਫ਼ ਦੇਬੂ (22) ਅਤੇ ਅਨਿਲ ਕੁਮਾਰ (25) ਵਾਸੀ ਪੋਲੋ ਕਾਲੋਨੀ ਧੂਰੀ ਬੈਠੇ ਹੋਏ ਸਨ। ਇਸ ਦੌਰਾਨ ਮੋਟਰਸਾਈਕਲਾਂ 'ਤੇ ਸਵਾਰ ਪੰਜ ਤੋਂ ਛੇ ਅਣਪਛਾਤੇ ਹਮਲਾਵਰ ਉੱਥੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਧੂਰੀ ਲਿਜਾਇਆ ਗਿਆ। ਜ਼ਖ਼ਮੀਆਂ ਵਿੱਚ ਦੇਵ ਕੁਮਾਰ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਅਨਿਲ ਕੁਮਾਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸਿਵਲ ਹਸਪਤਾਲ ਧੂਰੀ ਦੇ ਈਐਮਓ ਡਾ. ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਦੋਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਖੂਨੀ ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਪਿਛਲੇ ਕਾਫ਼ੀ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਸੀ।
ਮਾਮਲੇ ਦੀ ਹਰ ਪੱਖੋਂ ਤੋਂ ਕੀਤੀ ਜਾ ਰਹੀ ਤਫ਼ਤੀਸ਼ : ਡੀਐੱਸਪੀ ਘਟਨਾ ਸਥਾਨ 'ਤੇ ਪਹੁੰਚੇ ਡੀਐੱਸਪੀ ਧੂਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਹਰ ਪੱਖ ਤੋਂ ਤਫ਼ਤੀਸ਼ ਜਾਰੀ ਹੈ। ਐੱਸਪੀ ਦਵਿੰਦਰ ਅੱਤਰੀ ਨੇ ਵੀ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਾਮਲਾ ਮੁੱਢਲੀ ਨਜ਼ਰ ਵਿੱਚ ਆਪਸੀ ਰੰਜਿਸ਼ ਦਾ ਲੱਗਦਾ ਹੈ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ।